Saturday, July 25, 2026

ਅਦਾਰਾ ਸੱਚੇ ਪਾਤਸ਼ਾਹ ਵੱਲੋਂ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ

ਅੰਮ੍ਰਿਤਸਰ 14 ਫਰਵਰੀ- (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਦਾਰਾ ਸੱਚੇ ਪਾਤਸ਼ਾਹ PUNJ1402201918ਵੱਲੋਂ ਸਲਾਨਾ ਐਵਾਰਡ ਸਮਾਗਮ ਪਿਛਲੇ ਦਿਨੀ ਰਸ਼ੀਅਨ ਸੈਂਟਰ ਫਾਰ ਸਾਇੰਸ ਐਂਡ ਕਲਚਰ 24, ਫਿਰੋਜਸ਼ਾਹ ਰੋਡ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਸੀ।ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਨੀ ਸੀ, ਪਰ ਉਨ੍ਹਾਂ ਦੀ ਫਲਾਈਟ ਲੇਟ ਹੋਣ ਕਾਰਨ ਉਹ ਪੁਜ ਨਹੀਂ ਸਕੇ।ਅੱਜ ਸੱਚੇ ਪਾਤਸ਼ਾਹ ਮੈਗਜੀਨ ਦੇ ਮੁੱਖ ਸੰਪਾਦਕ ਸੁਰਜੀਤ ਸਿੰਘ ਆਰਟਿਸ਼ਟ ਨੇ ਅੰਮ੍ਰਿਤਸਰ ਪਹੁੰਚ ਕੇ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ ਸਨਮਾਨ ਕੀਤਾ।ਲੌਂਗੋਵਾਲ ਨੇ ਕਿਹਾ ਕਿ ਅਦਾਰਾ ਸੱਚੇ ਪਾਤਸ਼ਾਹ ਧਾਰਮਿਕ ਅਤੇ ਸਹਿਤਕ ਖੇਤਰ ਵਿਚ ਅਹਿਮ ਸੇਵਾਵਾਂ ਨਿਭਾਅ ਰਿਹਾ ਹੈ।
 ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੁੱਖ ਸਕੱਤਰ ਰੂਪ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਦਿਲਜੀਤ ਸਿੰਘ ਬੇਦੀ ਸਾਬਕਾ ਸਕੱਤਰ, ਪਰਮਜੀਤ ਸਿੰਘ ਸਰੋਆ, ਤਲਵਿੰਦਰ ਸਿੰਘ ਬੁੱਟਰ ਆਦਿ ਹਾਜ਼ਰ ਸਨ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply