ਸਮਰਾਲਾ, 14 ਫਰਵਰੀ (ਪੰਜਾਬ ਪੋਸਟ- ਇੰਦਰਜੀਤ ਕੰਗ) – ਮਾਸਟਰ ਐਥਲੈਟਿਕ ਫੈਡਰੇਸ਼ਨ ਆਫ ਇੰਡੀਆ ਵੱਲੋਂ 40ਵੀਆਂ ਨੈਸ਼ਨਲ ਮਾਸਟਰ ਐਥਲੇਟਿਕਸ
ਚੈਪੀਅਨਸ਼ਿਪ 2019 ਬੀਤੇ ਦਿਨੀਂ ਗੰਟੂਰ (ਆਂਧਰਾ ਪ੍ਰਦੇਸ਼) ਵਿਖੇ ਸਮਾਪਤ ਹੋਈਆਂ।ਜਿਸ ਵਿੱਚ ਸਮਰਾਲਾ ਇਲਾਕੇ ਦੇ ਦੌੜਾਕਾਂ ਨੇ ਵੀ ਭਾਗ ਲਿਆ।ਇਸ ਚੈਪੀਅਨਸ਼ਿਪ ਵਿੱਚ ਹਰਭਜਨ ਸਿੰਘ ਮਾਦਪੁਰ ਨੇ 200 ਮੀਟਰ (70+) ਵਿੱਚ ਆਪਣੀ ਦੌੜ 33.63 ਸੈਕਿੰਟ ਵਿੱਚ ਪੂਰੀ ਕਰਕੇ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਪ੍ਰਾਪਤ ਕਰਕੇ ਸਮਰਾਲਾ ਇਲਾਕੇ ਦਾ ਨਾਮ ਇੱਕ ਵਾਰ ਫਿਰ ਪੂਰੇ ਭਾਰਤ ਵਿੱਚ ਰੋਸ਼ਨ ਕੀਤਾ। ਹਰਭਜਨ ਸਿੰਘ ਮਾਦਪੁਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ ਇਸੇ ਵਰ੍ਹੇ 2 ਤੋਂ 6 ਦਸੰਬਰ ਤੱਕ ਮਲੇਸ਼ੀਆ ਵਿਖੇ ਕਰਵਾਈਆਂ ਜਾ ਰਹੀਆਂ ਏਸ਼ੀਅਨ ਖੇਡਾਂ ਵਿੱਚ ਭਾਗ ਲੈ ਸਕਣਗੇ।40ਵੀਆਂ ਨੈਸ਼ਨਲ ਮਾਸਟਰ ਐਥਲੈਟਿਕਸ ਚੈਪੀਅਨਸ਼ਿਪ 2019 ਵਿੱਚ ਹਰਭਜਨ ਸਿੰਘ ਵਲੋਂ ਵਧੀਆ ਕਾਰਗੁਜਾਰੀ ਦਿਖਾਉਣ ਬਦਲੇ ਇਲਾਕੇ ਦੀਆਂ ਸਮਾਜਿਕ, ਸਾਹਿਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਹਰਭਜਨ ਸਿੰਘ ਏਸ਼ੀਅਨ ਖੇਡਾਂ ਵਿੱਚ ਕੋਈ ਨਾ ਕੋਈ ਸਥਾਨ ਜਰੂਰ ਹਾਸਲ ਕਰਨਗੇ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media