ਸਪੀਕਰ ਵੱਲੋਂ ਪੁਲਵਾਮਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਚੰਡੀਗੜ੍ਹ, 15 ਫਰਵਰੀ (ਪੰਜਾਬ ਪੋਸਟ ਬਿਊਰੋ) – ਪੁਲਵਾਮਾ ਵਿੱਚ ਸੀ.ਆਰ.ਪੀ.ਐਫ ਦੇ ਕਾਫ਼ਲੇ ’ਤੇ ਅਤਿਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ
ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੇਂਦਰ ਸਰਕਾਰ ਨੂੰ ਆਏ ਦਿਨ ਸੁਰੱਖਿਆ ਬਲਾਂ ’ਤੇ ਹੋ ਰਹੇ ਹਮਲਿਆਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁੱਪ ਬੈਠਣ ਬਜਾਏ ਹੁਣ ਮੁਲਕ ਦੇ ਦੁਸ਼ਮਾਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਲੋੜ ਹੈ।
ਇਸ ਹਮਲੇ ਨੂੰ ਬੁਜ਼ਦਿਲਾਨਾ ਕਾਰਵਾਈ ਕਰਾਰ ਦਿੰਦਿਆਂ ਰਾਣਾ ਕੇ.ਪੀ ਸਿੰਘ ਨੇ ਇਸ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਦੇ ਹੌਸਲੇ ਨੂੰ ਦੇਸ਼ ਵਿਰੋਧੀ ਤਾਕਤਾਂ ਦੀਆਂ ਅਜਿਹੀਆਂ ਕਾਇਰਤਾ ਪੂਰਨ ਹਰਕਤਾਂ ਪਸਤ ਨਹੀਂ ਕਰ ਸਕਦੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਦੇਸ਼ ਦੇ ਜਵਾਨਾਂ ’ਤੇ ਮਾਣ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਦੀ ਰੱਖਿਆ ਲਈ ਡੋਲਿਆ ਜਾ ਰਿਹਾ ਖੂਨ ਅਜਾਈਂ ਨਹੀਂ ਜਾਵੇਗਾ। ਅੱਜ ਪੂਰਾ ਮੁਲਕ ਇਨ੍ਹਾਂ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਸਿਜਦਾ ਕਰ ਰਿਹਾ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਆਏ ਦਿਨ ਅਤਿਵਾਦੀ ਹਮਲਿਆਂ ਅਤੇ ਸਰਹੱਦਾਂ ’ਤੇ ਸਾਡੇ ਜਵਾਨ ਸ਼ਹੀਦ ਹੋ ਰਹੇ ਹਨ, ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਰੋਸ ਹੈ।ਇਸ ਲਈ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇ।
Check Also
ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …
Punjab Post Daily Online Newspaper & Print Media