Friday, July 24, 2026

ਵੋਟ ਬਣਾਉਣ ਤੇ ਪਾਉਣ ਦੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਕੀਤਾ ਜਾਗਰੂਕ

PPN1602201903 ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਵੀਪ ਮੁਹਿੰਮ ਤਹਿਤ ਇਨੀਸ਼ੀਏਟਰ ਆਫ ਚੇਂਜ ਨਾਮ ਦੀ ਐਨ.ਜੀ.ਓ ਵੱਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਆਈ ਵੋਟ ਆਈ ਲੀਡ ਦੀ ਮੁਹਿੰਮ ਤਹਿਤ ਖਾਲਸਾ ਕਾਲਜ ਵਿਖੇ ਇਕ ਕੈਂਪ ਲਗਾਇਆ ਗਿਆ।ਸੰਸਥਾ ਤੋਂ ਆਏ ਗੌਰਵਦੀਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਨੌਜਵਾਨਾਂ ਦੇ ਵੋਟ ਬਣਾਉਣਾ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਾਡੀ ਐਨ.ਜੀ.ਓ ਵੱਲੋਂ ਜਿਲੇ੍ਹ ਦੇ 20 ਕਾਲਜਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਆਈ ਵੋਟ ਆਈ ਲੀਡ ਦੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਐਨ.ਜੀ.ਓ ਦੇ ਲਗਭਗ 2000 ਵਲੰਟੀਅਰ ਇਸ ਸਬੰਧੀ ਕੰਮ ਕਰ ਰਹੇ ਹਨ।ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਸਵੀਪ ਅਧਿਕਾਰੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ।PPN1602201904
 ਇਸ ਮੌਕੇ 1000 ਦੇ ਕਰੀਬ ਵਿਦਿਆਰਥੀਆਂ ਤੋਂ ਇਲਾਵਾ ਡਾ: ਰਣਦੀਪ ਕੌਰ ਮੁਖੀ ਖੇਤੀਬਾੜੀ ਵਿਭਾਗ, ਇੰਦਰਜੀਤ ਸਿੰਘ ਚੋਣ ਕਾਨੂੰਗੋ, ਪ੍ਰਦੀਪ ਆਨੰਦ ਪਿ੍ਰੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ, ਰਾਕੇਸ਼ ਕੁਮਾਰ, ਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥੀ ਹਾਜਰ ਸਨ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply