ਮਿਡ ਡੇਅ ਮੀਲ ਦੀ ਗੁਣਵੱਤਾ ਨੂੰ ਦਾ ਰੱਖਿਆ ਜਾਵੇ ਧਿਆਨ
ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਰਾਜ ਤੇ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ, ਜਿਸ ਵਿਚ ਬੱਚਿਆਂ ਦੇ ਵਜੀਫੇ ਮੁੱਖ ਤੌਰ ’ਤੇ ਸ਼ਾਮਲ ਹਨ, ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪੁੱਜਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਘੱਟ ਗਿਣਤੀ ਭਾਈਚਾਰੇ ਦੇ ਕਬਰਿਸਤਾਨ ਲਈ 2 ਏਕੜ ਜਗ੍ਹਾ ਦਿੱਤੀ ਗਈ ਹੈ ਅਤੇ ਕੁੱਝ ਹੀ ਦਿਨਾਂ ਵਿੱਚ ਉਸ ਜਮੀਨ ਦੀ ਚਾਰ ਦੀਵਾਰੀ ਵੀ ਕਰਵਾ ਦਿੱਤੀ ਜਾਵੇਗੀ।ਉਨ੍ਹਾਂ ਨੇ ਇਸ ਲਈ ਨਗਰ ਨਿਗਮ ਦਾ ਧੰਨਵਾਦ ਵੀ ਕੀਤਾ।
ਅੱਜ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਉਨਾਂ ਕਿਹਾ ਕਿ ਮਿਡ ਡੇ ਮੀਲ ਦੀ ਗੁਣਵੱਤਾ ਦਾ ਧਿਆਨ ਰੱਖਿਆ ਜਾਵੇ ਅਤੇ ਸਮੇਂ ਸਮੇਂ ਸਿਰ ਇਸ ਦੀ ਗੁਣਵੱਤਾ ਦੀ ਜਾਂਚ ਵੀ ਕੀਤੀ ਜਾਵੇ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਟ ਗਿਣਤੀ ਦੇ ਬੱਚਿਆਂ ਦੇ ਸਕਾਲਸ਼ਿਪਾਂ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇ।ਮਸੀਹ ਨੇ ਕਿਹਾ ਕਿ ਬੁਢਾਪਾ, ਵਿਧਾਵਾ, ਦਿਵਿਆਂਗ ਪੈਨਸ਼ਨਾਂ ਨੂੰ ਪਹਿਲ ਦੇ ਅਧਾਰ `ਤੇ ਲਗਾਇਆ ਜਾਵੇ।ਮਸੀਹ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਸੀਹੀ ਭਾਈਚਾਰੇ ਦੀ ਵਸੋਂ ਵਾਲੇ ਇਲਾਕੇ ਜਿਸ ਵਿਚ ਸ਼ਹਿਰੀ ਅਬਾਦੀਆਂ ਅਤੇ ਪਿੰਡ ਸ਼ਾਮਿਲ ਹਨ, ਵਿਚ ਕਬਰਸਤਾਨ ਬਨਾਉਣ ਲਈ ਜਿਲ੍ਹਾ ਪ੍ਰਸ਼ਾਸਨ ਠੋਸ ਪ੍ਰੋਗਰਾਮ ਉਲੀਕੇ।ਉਨਾਂ ਦੱਸਿਆ ਕਿ ਭਰਾੜੀਵਾਲ, ਏਕਤਾ ਨਗਰ, ਛੇਹਰਟਾ, ਮਾਹਲ ਪਿੰਡਾਂ ਦੇ ਲੋਕਾਂ ਵੱਲੋਂ ਇਸ ਲੋੜ ਲਈ ਕਮਿਸ਼ਨ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਉਨਾਂ ਕਲ੍ਹਾ ਗੋਬਿੰਦਗੜ੍ਹ ਨੇੜੇ ਫੌਜ ਵੱਲੋਂ ਸੁਰੱਖਿਅਤ ਕਾਰਨਾਂ ਕਰਕੇ ਬੰਦ ਕੀਤੇ ਗਏ ਕਬਰਸਤਾਨ ਲਈ ਰਸਤਾ ਖੁਲਵਾਉਣ ਦੀ ਹਦਾਇਤ ਵੀ ਵਧੀਕ ਡਿਪਟੀ ਕਮਿਸ਼ਨਰ ਨੂੰ ਕੀਤੀ। ਚੇਅਰਮੈਨ ਵੱਲੋਂ ਪਿਛਲੀ ਮੀਟਿੰਗ ਵਿੱਚ ਕੀਤੇ ਗਏ ਕੰਮਾਂ ਦੀ ਸਮੀਖਿਆ ਵੀ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਜੇਕਰ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫਤਰ ਆ ਕੇ ਸਿੱਧੇ ਮਿਲ ਸਕਦੇ ਹਨ ਅਤੇ ਮੌਕੇ ਤੇ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ।
ਇਸ ਮੌਕੇ ਮੈਂਬਰ ਘੱਟਗਿਣਤੀ ਕਮਿਸ਼ਨ ਵਿਕਟਰ ਮਸੀਹ, ਨਗਰ ਨਿਗਮ ਤੋਂ ਸ੍ਰੀਮਤੀ ਕੋਮਲ ਮਿੱਤਲ, ਗੌਰਵ ਤੂਰਾ ਏ.ਡੀ.ਸੀ.ਪੀ, ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ, ਡੀ.ਐਸ.ਪੀ ਦਿਨੇਸ਼ ਸਿੰਘ, ਜਿਲ੍ਹਾ ਭਲਾਈ ਅਧਿਕਾਰੀ ਪਲਵ ਸ਼ੇ੍ਰਸ਼ਟਾ, ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਕੁਮਾਰ, ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ, ੀ ਸੈਮੂਅਲ ਮਸੀਹ, ਰਾਜ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media