Tuesday, November 24, 2026

ਪੁਲਵਾਮਾ ਦੇ ਸ਼ਹੀਦਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਂਜਲੀ

ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜਿੰਦਲ) – ਪੁਲਵਾਮਾ ਵਿੱਚ ਵਾਪਰੀ ਮੰਦਭਾਗੀ ਘਟਨਾ `ਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ PPN1602201923ਆਤਮਿਕ ਸ਼ਾਂਤੀ ਲਈ ਭੀਖੀ ਵਾਸੀਆਂ ਵਲੋਂ ਅਰਦਾਸ ਕੀਤੀ ਗਈ।ਉਨਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਕੈਂਡਲ ਮਾਰਚ ਕੱਢ ਕੇ ਰੋਸ ਦਾ ਮੁਜਾਹਰਾ ਕੀਤਾ।ਉਨ੍ਹਾਂ ਦੇ ਮਨਾਂ ਵਿਚ ਪਾਕਿਸਤਾਨ ਦੇ ਖਿਲਾਫ ਰੋਸ ਦੇਖਣ ਨੂੰ ਮਿਲ ਰਿਹਾ ਸੀ।ਇਸ ਘਟਨਾ ਦੀ ਕਰੜ੍ਹੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ।ਉਨ੍ਹਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਪਾਕਿਸਤਾਨ ਨੂੰ ਇਸ ਗਲਤੀ ਦੀ ਸਜ਼ਾ ਦਿੱਤੀ ਜਾਵੇ ਅਤੇ 49 ਦੀ 51 ਕਰਕੇ ਭਾਜ਼ੀ ਮੋੜੀਂ ਜਾਵੇ।ਇਸ ਮੌਕੇ ਵਰਿੰਦਰ ਕੁਮਾਰ ਵਿੱਕੀ, ਬਲਜੀਤ ਸਿੰਘ, ਭਾਜਪਾ ਆਗੂ, ਜਵੀਨ ਕੁਮਾਰ ਬੱਬੂ, ਅਮਨ ਕੁਮਾਰ, ਰਾਜੀਵ ਕੁਮਾਰ, ਵਿਆਂਤ ਸਿੰਗਲਾ, ਸੋਨੂੰ ਕੁਮਾਰ, ਮਨੀ ਸ਼ਰਮੀਲੇ, ਪ੍ਰਮੋਦ ਕੁਮਾਰ, ਹੈਪੀ ਜਿੰਦਲ, ਜਸਵੰਤ ਸਿੰਘ ਆਦਿ ਮੌਜੂਦ ਸਨ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply