ਭੀਖੀ/ਮਾਨਸਾ, 16 ਫਰਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜੰਮੂ ਦੇ ਜ਼ਿਲ੍ਹਾ ਪੁਲਵਾਮਾ ਵਿਖੇ ਸ਼ਹੀਦ ਹੋਏ ਭਾਰਤੀ ਸੈਨਾ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ
ਸਮਰਪਿਤ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਪ੍ਰਧਾਨ ਡਾ. ਮਨੋਜ ਬਾਲਾ ਦੀ ਅਗਵਾਈ ਹੇਠ ਮਾਨਸਾ ਵਿਖੇ ਬਾਰਾਂ ਹੱਟਾਂ ਤੋਂ ਲੈ ਕੇ ਬੱਸ ਸਟੈਂਡ ਮਾਨਸਾ ਤੱਕ ‘ਮੋਮਬੱਤੀ ਮਾਰਚ’ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ।ਉਨ੍ਹਾਂ ਨੇ ਕਿਹਾ ਕਿ ਧਰਤੀ ਮਾਂ ਦੇ ਪੁੱਤਾਂ ਦੀ ਸ਼ਹਾਦਤ ਸਦਾ ਯਾਦ ਰਹੇਗੀ, ਜਰੂਰਤ ਹੈ ਪਾਕਿਸਤਾਨ ਨੂੰ ਸਬਕ ਸਿਖਾਉਣ ਦੀ।ਪਰਮਾਤਮਾ ਸ਼ਹੀਦਾਂ ਦੇ ਪਰਿਵਾਰਾ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media