Thursday, March 26, 2026

ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਪੀ.ਪੀ.ਐਸ ਨੇ Ban Ordersਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
    ਹੁਕਮ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮਿ੍ਰਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿੱਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ, ਜੋ 17 ਅਪ੍ਰੈਲ 2019 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply