Monday, March 30, 2026

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 17 ਫ਼ਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ PUNJ1702201915ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੀਆਂ ਵਿਦਿਆਰਥਣਾਂ ਨੇ ਗੁਰੂ ਜੱਸ ਗਾਅ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
    ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਵੇ।
     ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਤੇ ਖੋਜ ਵਿਭਾਗ ਦੇ ਸਾਬਕਾ ਮੁੱਖੀ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ। ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।  
     ਕੌਂਸਲ ਦੇ ਜੁਆਇੰਟ ਸਕੱਤਰ ਅਜ਼ਮੇਰ ਸਿੰਘ ਹੇਰ, ਪ੍ਰਿੰਸੀਪਲ ਜਗਦੀਸ਼ ਸਿੰਘ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ (ਰਣਜੀਤ ਐਵੀਨਿਊ) ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰ: ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਪ੍ਰੋਜੈਕਟ ਮੈਨੇਜ਼ਰ ਐਨ.ਕੇ ਸ਼ਰਮਾ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply