Monday, March 30, 2026

ਬਰਸਾਤ ਦੇ ਪਾਣੀ ਨਾਲ ਨੀਵੇਂ ਖੇਤਾਂ `ਚ ਕਣਕ ਦੀ ਫਸਲ ਦਾ ਹੋ ਸਕਦਾ ਹੈ ਨੁਕਸਾਨ – ਡਾ. ਅਮਰੀਕ ਸਿੰਘ

ਬਲਾਕ ਖੇਤੀਬਾੜੀ ਅਫਸਰ ਵਲੋਂ ਬਰਸਾਤ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਪਠਾਨਕੋਟ, 17 ਫਰਵਰੀ  (ਪੰਜਾਬ ਪੋਸਟ ਬਿਊਰੋ) – ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੇ ਨਿਰਦੇਸ਼ਾਂ ਤੇ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ PUNJ1702201918ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਬਰਸਾਤ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਲਦਵਾਲਵਾਂ, ਜਗਤਪੁਰ ਅਤੇ ਗੁਰਦਾਸਪੁਰ ਭਾਈਆਂ ਦਾ ਦੌਰਾ ਕੀਤਾ ਅਤੇ ਕਣਕ ਦੀ ਫਸਲ ਨੂੰ ਹੋਣ ਵਾਲੇ ਨੁਕਸਾਨ ਦਾ ਜਾਇਜ਼ਾ ਲਿਆ।ਟੀਮ ਵਿੱਚ ਸੁਭਾਸ਼ ਚੰਦਰ, ਸਾਹਿਲ ਮਹਾਜਨ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ ਸਾਮਿਲ ਸਨ।ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਡਾ. ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਜ਼ਿਲਾ ਪਠਾਨਕੋਟ ਵਿੱਚ ਔਸਤਨ 95 ਸੈਂਟੀ ਮੀਟਰ ਬਰਸਾਤ ਤੋਂ ਬਾਅਦ ਦੁਬਾਰਾ ਬਰਸਾਤ ਪੈਣ ਨਾਲ ਨੀਵੇਂ ਇਲਾਕਿਆਂ ਵਿੱਚ ਬੀਜ਼ੀ ਗਈ ਕਣਕ ਦੀ ਫਸਲ ਵਿੱਚ ਫਸਲ ਖੜਾ ਹੋ ਗਿਆ ਹੈ ਅਤੇ ਜੇਕਰ ਅਗਲੇ ਕੁੱਝ ਦਿਨਾਂ ਦੌਰਾਨ ਇਸ ਪਾਣੀ ਦੇ ਨਿਕਾਸ ਦਾ ਢੁਕਵਾਂ ਪ੍ਰਬੰਧ ਨਾ ਕੀਤਾ ਗਿਆ ਤਾਂ ਕਣਕ ਦੀ ਫਸਲ ਨੂੰ ਨੁਕਸਾਨ ਹੋ ਸਕਦਾ ਹੈ।ਉਨਾਂ ਕਿਹਾ ਕਿ ਇਸ ਬਰਸਾਤ ਨੇ ਜਿਥੇ ਜ਼ਿਲੇ ਦੇ ਉਚੇ ਕੰਢੀ ਖੇਤਰ ਵਿੱਚ ਕਣਕ ਦੀ ਫਸਲ ਨੂੰ ਫਾਇਦਾ ਜਦਕਿ ਨੀਵੇਂ ਖੇਤਰਾਂ ਵਿੱਚ ਨੁਕਸਾਨ ਕੀਤਾ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਬਰਸਾਤ ਦਾ ਪਾਣੀ ਖੜਾ ਰਹਿਣ ਦਾ ਮੁੱਖ ਕਾਰਨ ਨਿਕਾਸੀ ਨਾਲਿਆਂ ਦੀ ਸਮੇਂ ਸਮੇਂ `ਤੇ ਸਫਾਈ ਨਾ ਹੋਣਾ, ਕਿਸਾਨਾਂ ਵਲੋਂ ਛੋਟੇ ਨਿਕਾਸੀ ਨਾਲਿਆਂ ਨੂੰ ਵਾਹ ਕੇ ਖੇਤਾਂ ਵਿੱਚ ਮਿਲਾਉਣਾ ਅਤੇ ਸੜਕਾਂ ਵਿੱਚ ਢੁਕਵੀਆਂ ਜਗਾ `ਤੇ ਪੁਲੀਆ ਦਾ ਨਾਂ ਹੋਣਾ ਹੈ।ਉਨਾਂ ਕਿਹਾ ਕਿਸਾਨਾਂ ਨੂੰ ਚਾਹੀਦਾ ਹੈ ਕਿ ਖੇਤਾਂ ਵਿੱਚੋਂ ਪਾਣੀ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਤਾਂ ਜੋ ਕਣਕ ਦੀ ਫਸਲ ਦਾ ਹੋਰ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।ਉਨਾਂ ਕਿਹਾ ਕਿ ਜਿਥੇ ਬਰਸਾਤ ਦੇ ਪਾਣੀ ਕਾਰਨ ਕਣਕ ਦੀ ਫਸਲ ਪੀਲੀ ਹੁੰਦੀ ਹੈ ਤਾਂ ਵੱਤਰ ਆਉਣ ਤੇ 3 ਕਿਲੋ ਯੂਰੀਆ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾੳ ਕਰ ਦੇਣਾ ਚਾਹੀਦਾ।ਇਸ ਮੌਕੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਅਤੇ ਧਰਮਿੰਦਰ ਸਿੰਘ ਨੇ ਜ਼ਿਲਾ ਪ੍ਰਸ਼ਾਸ਼ਨ ਤੋਂ ਮੰਗ ਕਤਿੀ ਕਿ ਨਿਕਾਸੀ ਨਾਲਿਆਂ ਦੀ ਨਿਸ਼ਾਨਦੇਹੀ ਕਰਵਾ ਕੇ ਨਿਕਾਸੀ ਨਾਲੇ ਦੁਬਾਰਾ ਕਢਵਾਏ ਜਾਣ ਤਾਂ ਜੋ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਤੋਂ ਬਚਿਆ ਜਾ ਸਕੇ।ਉਨਾਂ ਡਿਪਟੀ ਕਮਿਸ਼ਨਰ ਜੀ ਤੋਂ ਮੰਗ ਕੀਤੀ ਕਿ ਸੜਕਾਂ ਦੇ ਕਿਨਾਰਿਆਂ ਦੇ ਨਾਲ-ਨਾਲ ਜੇ ਸੀ.ਬੀ ਮਸ਼ੀਨ ਨਾਲ ਖਾਲੀ ਬਣਾ ਕੇ ਖੇਤਾਂ ਵਿੱਚ ਖੜੇ ਪਾਣੀ ਨੂੰ ਮੁੱਖ ਨਿਕਾਸੀ ਨਾਲਿਆਂ ਵਿੱਚ ਪਾਉਣ ਲਈ ਸੰਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply