Wednesday, March 4, 2026

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਤੇ ਧਾਰਮਿਕ ਸਦਭਾਵਨਾ ਦੇ ਸੰਦੇਸ਼ ਨੂੰ ਅਪਨਾਉਣ ਦੀ ਅਪੀਲ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਬਰਾਬਰੀ ਅਤੇ ਧਾਰਮਿਕ Captain Amrinderਸਹਿਣਸ਼ੀਲਤਾ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਸੂਬਾ ਭਰ ਵਿੱਚ ਮਨਾਇਆ ਜਾ ਰਿਹਾ ਹੈ। ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਤੀ ਲਹਿਰ ਦੇ ਮਹਾਨ ਉਸਰੱਈਏ ਦੀ ਵਿਚਾਰਧਾਰਾ ਅੱਜ ਦੇ ਯੁੱਗ ਵਿੱਚ ਵੀ ਪੂਰੀ ਤਰ੍ਹਾਂ ਸਾਰਥਿਕ ਹੈ ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਣਾਉਣ ਦੀ ਲੋੜ ਹੈ।
    ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੁੱਝ ਤਾਕਤਾਂ ਸਮਾਜ ਵਿੱਚ ਜਾਤ ਅਤੇ ਭਾਈਚਾਰਕ ਤੌਰ ’ਤੇ ਫੁੱਟ ਪਾ ਕੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਤਾਂ ਅਜਿਹੇ ਸਮੇਂ ਮਹਾਨ ਸੰਤ ਕਵੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਹੋਰ ਵੀ ਮਹੱੱਤਵਪੂਰਨ ਹੋ ਜਾਂਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਭਾਈਚਾਰਕ ਸਾਂਝ, ਮਨੁੱਖੀ ਏਕਤਾ ਅਤੇ ਅਧਿਆਤਮਿਕਤਾ ਦੀਆਂ ਅਨੰਤ ਸਿੱਖਿਆਵਾਂ ਦੀ ਸੱਚੀ ਭਾਵਨਾ ਵਿੱਚ ਮਨਾਉਣ ਦਾ ਸੱਦਾ ਦਿੱਤਾ ਹੈ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply