Wednesday, June 24, 2026

ਰਾਣਾ ਕੇ.ਪੀ ਸਿੰਘ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਚੰਡੀਗੜ੍ਹ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸ਼ੁਭ GuruRavidasJiਮੌਕੇ ’ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ।
    ਗੁਰੂ ਰਵਿਦਾਸ ਜੀ ਨੂੰ ਮਹਾਨ ਸਮਾਜ ਸੁਧਾਰਕ ਦੱਸਦਿਆਂ ਸਪੀਕਰ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸ਼ਾਂਤੀ, ਸਦਭਾਵਨਾ, ਪਿਆਰ ਅਤੇ ਹਮਦਰਦੀ ਵਾਲੀਆਂ ਸਿੱਖਿਆਵਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਬਰਾਬਰੀ ਤੇ ਸਮਾਜਿਕ ਨਿਆਂ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸਪੀਕਰ ਨੇ ਰਾਜ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਵੀ ਪ੍ਰਾਰਥਨਾ ਕੀਤੀ।
 

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply