Friday, March 27, 2026

ਡਾ. ਗੁਰਨਾਮ ਸਿੰਘ ਨੂੰ ਸੰਗੀਤ ਨਾਟਕ ਅਕੈਡਮੀ ਐਵਾਰਡ ਮਿਲਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਡਾ. ਗੁਰਨਾਮ ਸਿੰਘ (ਡੀਨ ਅਲੂਮਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੂੰ ਗੁਰਮਤਿ ਸੰਗੀਤ PUNJ0702201906ਵਿਚ ਪਾਏ ਯੋਗਦਾਨ ਬਦਲੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਸੰਗੀਤ ਨਾਟਕ ਅਕੈਡਮੀ ਐਵਾਰਡ ਨਾਲ ਸਨਮਾਨਿਤ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਲੌਂਗੋਵਾਲ ਨੇ ਡਾ. ਸਾਹਿਬ ਨੂੰ ਐਵਾਰਡ ਮਿਲਣ ’ਤੇ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੂਰੇ ਸਿੱਖ ਜਗਤ ਨੂੰ ਡਾ. ਗੁਰਨਾਮ ਸਿੰਘ ਵੱਲੋਂ ਗੁਰਮਤਿ ਸੰਗੀਤ ਵਿਚ ਪਾਏ ਯੋਗਦਾਨ ’ਤੇ ਬਹੁਤ ਮਾਣ ਹੈ। ਡਾ. ਗੁਰਨਾਮ ਸਿੰਘ ਉਹ ਕੀਰਤਨੀਏ ਹਨ ਜਿਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 31 ਰਾਗਾਂ ਵਿਚ ਕੀਰਤਨ ਕੀਤਾ ਹੈ।ਡਾ. ਸਾਹਿਬ ਨੇ ਬਹੁਤ ਸਾਰੀਆਂ ਕਿਤਾਬਾਂ ਤੇ ਸਾਹਿਤ ਵੀ ਲਿਖਿਆ, ਜਿਨ੍ਹਾਂ ਨੂੰ ਬਾਹਰ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਾਇਆ ਜਾਂਦਾ ਹੈ।
              ਜ਼ਿਕਰਯੋਗ ਹੈ ਕਿ 5 ਫ਼ਰਵਰੀ 2019 ਨੂੰ ਡਾ. ਗੁਰਨਾਮ ਸਿੰਘ ਨੂੰ ਰਾਸ਼ਟਰਪਤੀ ਵੱਲੋਂ ਉਨ੍ਹਾਂ ਦੀਆਂ ਗੁਰਮਤਿ ਸੰਗੀਤ ਵਿਚ ਨਿਭਾਈਆਂ ਸੇਵਾਵਾਂ ਬਦਲੇ ਉਕਤ ਐਵਾਰਡ ਦਿੱਤਾ ਗਿਆ ਸੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply