Wednesday, September 23, 2026

ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਤੇ ਟੀਮ ਨੂੰ ਦਮਦਮੀ ਟਕਸਾਲ ਮੁਖੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੀਫ ਖਾਲਸਾ ਦੀਵਾਨ ਦੀ ਚੋਣ ਦੌਰਾਨ PPN1802201908ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਅਹੁਦੇਦਾਰਾਂ ਮੀਤ ਪ੍ਰਧਾਨ ਡਾ: ਇੰਦਰਜੀਤ ਸਿੰਘ ਨਿੱਜਰ ਤੇ ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰਾਂ ਸਵਿੰਦਰ ਸਿੰਘ ਕਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਅਤੇ ਭਾਗ ਸਿੰਘ ਅਣਖੀ ਅਤੇ ਰਾਜਮਹਿੰਦਰ ਸਿੰਘ ਮਜੀਠਾ ਨੂੰ ਵਧਾਈ ਦਿਤੀ ਹੈ।ਉਹਨਾਂ ਆਸ ਪ੍ਰਗਟ ਕੀਤੀ ਕਿ ਨਿਰਮਲ ਸਿੰਘ ਦੀ ਟੀਮ ਗੁਰੂ ਪੰਥ ਦੀ ਪੁਰਾਤਨ ਸੰਸਥਾ ਚੀਫ ਖਾਲਸਾ ਦੀਵਾਨ ਦੀ ਸ਼ਾਨਦਾਰ ਛੱਵੀ ਨੂੰ ਮੁੜ ਬਹਾਲ ਕਰਨ ਵਿਚ ਕਾਮਯਾਬ ਹੋਵੇਗੀ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply