Tuesday, November 24, 2026

ਪੁਲਵਾਮਾ ਦੇ ਸ਼ਹੀਦਾਂ ਦੀ ਆਤਕਿ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ

PUNJ1902201925ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਰਾਮਗੜ੍ਹੀਆ ਭਾਈਚਾਰਾ ਯੂਥ ਵਲੋਂ ਪੁਲਵਾਮਾ ਵਿਖੇ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮਹਿਤਾ ਰੋਡ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾੇ ਗਏ ਅਤੇ ਕੀਰਤਨ ਉਪਰੰਤ ਅਰਦਾਸ ਕੀਤੀ ਗਈ।ਇਸ ਸਮੇਂ  ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਪ੍ਰਧਾਨ ਮਨਜੀਤ ਸਿੰਘ ਮੰਜਲ, ਜਨਰਲ ਸਕੱਤਰ ਹਰਪਾਲ ਸਿੰਘ ਬਮਰਾਹ, ਸਹਾਇਕ ਕੈਸ਼ੀਅਰ ਜਤਿੰਦਰ ਸਿੰਘ ਅਤੇ ਯੂਥ ਆਗੂਆਂ ਦੀ ਸਾਰੀ ਟੀਮ ਮੌਜੂਦ ਰਹੀ।ਇਹਨਾਂ ਵਿੱਚ ਸੁਰਿੰਦਰਪਾਲ ਸਿੰਘ, ਹਰਦੇਵ ਸਿੰਘ, ਮੇਹਰਬਾਨ ਸਿੰਘ, ਰਵਨੀਤ ਸਿੰਘ, ਰੇਸ਼ਮ ਸਿੰਘ, ਬਲਵਿੰਦਰ ਸਿੰਘ, ਮਨਵਿੰਦਰ ਸਿੰਘ ਬੱਬੂ, ਰਜਿੰਦਰ ਪਾਲ, ਗੁਰਮੀਤ ਸਿੰਘ, ਗੁਰਦੀਪ ਸਿੰਘ ਬਮਰਾਹ ਸ਼ਾਮਲ ਸਨ।ਚੇਅਰਮੈਨ ਖੁਸ਼ਵਿੰਦਰ ਸਿੰਘ ਸੰਧੂ, ਅਤੇ ਪ੍ਰਧਾਨ ਮਨਜੀਤ ਸਿੰਘ ਮਜ਼ਲ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਜਿਲ੍ਹੇ ਵਿੱਚ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਰੱਕਿਆ ਜਵਾਨਾਂ ਦੀ ਸ਼ਹੀਦੀ ਰੰਗ ਲਿਆਏਗੀ ਅਤੇ ਹਮਲਾਵਾਰਾਂ ਨੂੰ ਇਸ ਦਾ ਅੰਜ਼ਾਮ ਭੁਗਤਣਾ ਪਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply