Friday, November 22, 2024

ਵਾਂਝੇ ਰਹਿ ਚੁੱਕੇ ਵਿਅਕਤੀਆਂ ਨੂੰ ਵੋਟ ਬਣਾਉਣ ਦਾ ਇੱਕ ਹੋਰ ਸੁਨਹਿਰਾ ਮੌਕਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ 2019 ਨੂੰ ਮੱਦੇਨਜ਼ਰ ਰੱਖਦੇ ਹੋਏ ਜਿਹੜੇ ਨਾਗਰਿਕ ਆਪਣੀ votesਵੋਟ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਹਨ।ਉਨ੍ਹਾਂ ਨੂੰ ਵੋਟ ਬਣਾਉਣ ਲਈ ਇਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਵਧੀਕ ਜਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 2 ਅਤੇ 3 ਮਾਰਚ ਨੂੰ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੋਟ ਬਣਾਉਣ ਤੋਂ ਵਾਂਝੇ ਰਹਿ ਚੁੱਕੇ ਵਿਅਕਤੀਆਂ ਦੇ ਫਾਰਮ ਭਰੇ ਜਾਣਗੇ ਅਤੇ ਇਹ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਬੀ.ਐਲ.ਓ ਸਵੇਰੇ 9 ਤੋਂ ਸ਼ਾਮ 5 ਵਜ਼ੇ ਤੱਕ ਬੈਠਣਗੇ।ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਉਹ ਇਨ੍ਹਾਂ ਪੋਲਿੰਗ ਸਟੇਸ਼ਨਾਂ ’ਤੇ ਫਾਰਮ ਨੰ: 6 ਪੁਰ ਕਰਕੇ ਸਬੰਧਤ ਬੀ.ਐਲ.ਓ ਨੂੰ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਆਮ ਜਨਤਾ ਨੂੰ ਕਿਹਾ ਕਿ ਉਹ ਇਸ ਮੌਕੇ ਦਾ ਪੂਰਾ-ਪੂਰਾ ਫਾਇਦਾ ਉਠਾਉਣ ਅਤੇ ਲਗਾਤਾਰ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪੜੇ ਚਾੜਿਆ ਜਾ ਸਕੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply