ਸਮਰਾਲਾ, 20 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਦੇ ਸਮਾਜਸੇਵੀ ਗੁਰਚਰਨ ਸਿੰਘ ਪਰਬੂ, ਜਿਨ੍ਹਾਂ ਦਾ ਬੀਤੇ ਦਿਨੀਂ
ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਗੁਰਚਰਨ ਸਿੰਘ ਪਰਬੂ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ 24 ਫਰਵਰੀ ਦਿਨ ਐਤਵਾਰ ਨੂੰ ਸਿੰਘ ਸਭਾ ਗੁਰਦੁਆਰਾ ਸਾਹਿਬ ਉਟਾਲਾਂ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ।ਜਿਸ ਵਿੱਚ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ, ਦਵਿੰਦਰ ਸਿੰਘ ਸਰਪੰਚ ਮਲੇਰਕੋਟਲਾ, ਸਾਬਰ ਦੁੱਗਰੀ ਸਰਪੰਚ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਜਥੇਬੰਦੀਆਂ ਦੇ ਨੁਮਾਇੰਦੇ ਸ਼ਿਰਕਤ ਕਰਨਗੇ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media