Tuesday, November 24, 2026

ਗੇ੍ਸ ਪਬਲਿਕ ਸਕੂਲ ਵਿਖੇ ਬੱਚਿਆਂ ਦੀ ਫੇਅਰਵੈਲ ਪਾਰਟੀ ਕਰਵਾਈ

PUNJ2102201924ਜੰਡਿਆਲਾ ਗੁਰੂ, 21 ਫਰਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸਕੂਲ ਵਿਖੇ ਦੱਸਵੀਂ ਅਤੇ ਬਾਰਵੀਂ ਕਲਾਸ ਦੀ ਫੇਅਰਵੈਲ ਪਾਰਟੀ ਕਰਵਾਈ ਗਈ।ਨੌਵੀਂ, ਦਸਵੀਂ ਅਤੇ ਗਿਆਰਵੀਂ ਨੇ ਬਾਰਵੀਂ ਕਲਾਸ ਦੇ ਬੱਚਿਆਂ ਦੇ ਮਨੋਰੰਜਨ ਲਈ ਰੰਗਾਰੰਗ ਪੋ੍ਗਰਾਮ ਪੇਸ਼ ਕੀਤਾ ਅਤੇ ਇਸ ਸਮੇਂ ਵੱਖ-ਵੱਖ ਖੇਡਾ ਵੀ ਕਰਵਾਈਆਂ ਗਈਆਂ।ਇਸ ਦੋਰਾਨ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਦੀ ਦੇਖ-ਰੇਖ `ਚ ਦਸਵੀ ਅਤੇ ਬਾਰਵੀਂ ਦੇ ਬੱਚਿਆਂ ਦੀ ਮਾਡਲਿੰਗ ਕਰਵਾਈ ਗਈ, ਜਿਸ ਵਿੱਚ ਮਿਸ ਫੇਅਰਵੈਲ ਦਾ ਖਿਤਾਬ ਖੁਸ਼ਦੀਪ ਕੋਰ ਅਤੇ ਮਿਸਟਰ ਫੇਅਰਵੈਲ ਦਾ ਖਿਤਾਬ ਖੁਸ਼ਨੂਰ ਸਿੰਘ ਨੇ ਹਾਸਲ ਕੀਤਾ।ਬੱਚਿਆਂ ਅਤੇ ਸਟਾਫ ਲਈ ਖਾਣ ਪੀਣ ਦਾ ਖ਼ਾਸ ਪ੍ਰਬੰਧ ਸੀ।
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply