ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਨੌਰ ਤੋਂ ਅਗਲੇ ਪੜਾਅ ਗੁਰਦੁਆਰਾ ਡੇਰਾ ਬਾਬਾ ਅਮਰੀਕ ਸਿੰਘ ਜੀ ਘਨੌਰ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੀਰਾ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਮੇਲ ਸਿੰਘ ਲਾਸੜੂ, ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਆਦਿ ਮੌਜੂਦ ਸਨ।ਸੰਗਤ ਨਾਲ ਪ੍ਰਚਾਰਕ ਸਾਹਿਬਾਨਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਭਾਈ ਚਤਰ ਸਿੰਘ ਤੇ ਭਾਈ ਹਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਹੋਰਨਾਂ ਤੋਂ ਜੰਗ ਸਿੰਘ ਰੁੜਕਾ, ਇੰਚਾਰਜ ਟਰੱਸਟ ਮਨਜੀਤ ਸਿੰਘ, ਕਰਨੈਲ ਸਿੰਘ ਨਾਭਾ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਜਗਜੀਤ ਸਿੰਘ ਕੋਹਲੀ, ਜਤਿੰਦਰ ਸਿੰਘ ਪਹਾੜੀਪੁਰ, ਜਥੇਦਾਰ ਪ੍ਰੀਤਮ ਸਿੰਘ ਸਨੌਰ, ਰਾਮ ਸਿੰਘ ਰੰਧਾਵਾ, ਹਰਫੂਲ ਸਿੰਘ ਬੋਸਰ, ਦਲਵਿੰਦਰ ਸਿੰਘ ਐਮ.ਸੀ, ਜਥੇਦਾਰ ਜੰਗ ਸਿੰਘ, ਜਸਵੀਰ ਸਿੰਘ ਜੋਸਨ, ਅਜੀਤ ਸਿੰਘ ਧਰਮਕੋਟ, ਮਹਾਵੀਰ ਸਿੰਘ, ਜਥੇਦਾਰ ਹਰਦੀਪ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਸਰਪੰਚ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media