ਅੰਮ੍ਰਿਤਸਰ, 21 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਗਰਲਜ਼ ਝਾੜ ਸਾਹਿਬ ਦੀ ਵਿਦਿਆਰਥਣ ਮਨਦੀਪ ਕੌਰ ਨੂੰ ਹੱਪ ਕਵਾਨ ਡੂ ਖੇਡ ਵਿਚ ਨੈਸ਼ਨਲ ਪੱਧਰ ’ਤੇ ਸਿਲਵਰ ਮੈਡਲ ਜਿੱਤਣ ’ਤੇ 31 ਹਜ਼ਾਰ ਰੁਪਏ, ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਦੇ ਨਾਲ ਪ੍ਰਿੰਸੀਪਲ ਡਾ. ਰਜਿੰਦਰ ਕੌਰ ਵੀ ਹਾਜ਼ਰ ਸਨ।ਪਿੰਡ ਚੱਕਰ ਲੁਧਿਆਣਾ ਦੀ ਬੀਬੀ ਸਿਮਰਨਜੀਤ ਕੌਰ ਨੂੰ ਬੋਕਸਿੰਗ ਵਿਚ ਕਾਸੀ ਦਾ ਤਗਮਾ ਜਿੱਤਣ ’ਤੇ 21 ਹਜ਼ਾਰ ਰੁਪਏ ਅਤੇ ਗੁਰਸਿੱਖ ਬੱਚੇ ਨਵਤੇਜ ਸਿੰਘ ਕਰਤਾਰਪੁਰ ਨੂੰ ਬਾਡੀ ਬਿਲਡਰ ਵਿਚ ਇੰਟਰਨੈਸ਼ਨਲ ਪੱਧਰ ’ਤੇ ਕਈ ਤਗਮੇ ਪ੍ਰਾਪਤ ਕਰਨ ਕਾਰਨ 51 ਹਜ਼ਾਰ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media