ਅੰਮ੍ਰਿਤਸਰ, 22 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ
ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।ਉਨਾਂ ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਤੇ ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸੁਖਰਾਜ ਸਿੰਘ, ਸਤਨਾਮ ਸਿੰਘ ਤੇ ਬਘੇਲ ਸਿੰਘ, ਨਿਸ਼ਾਨ ਸਿੰਘ, ਮੀਤ ਮੈਨੇਜਰ ਕਸ਼ਮੀਰ ਸਿੰਘ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media