ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਦੇ 7 ਵਿਦਿਆਰਥੀਆਂ ਦੀ ਆਈ.ਟੀ ਕੰਪਨੀ ਕਾਪੇਗੇਮਿਨੀ ਵਲੋਂ ਨੌਕਰੀ ਲਈ ਚੋਣ ਕੀਤੀ ਗਈ ਹੈ।ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਈ ਗਈ ਪਲੇਸਮੈਂਟ ਡਰਾਈਵ ਦੌਰਾਨ ਇਹ ਚੋਣ ਹੋਈ।
ਕਾਲਜ ਦੇ ਪਲੇਸਮੇਂਟ ਤੇ ਟ੍ਰੇਨਿੰਗ ਸੈਲ ਇੰਚਾਰਜ ਅਤੇ ਕੰਪਿਊਟਰ ਸਾਇੰਸ ਵਿਭਾਗ ਮੁਖੀ ਪ੍ਰੋ. ਵਿਕਰਮ ਪ੍ਰੋ. ਵਿਕਰਮ ਸ਼ਰਮਾ ਨੇ ਦੱਸਿਆ ਕਿ ਇਸ ਪਲੇਸਮੈਂਟ ਡਰਾਈਵ `ਚ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਉਨਾਂ ਨੇ ਨੌਕਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ।ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਾਲਜ ਦੇ ਪਲੇਸਮੇਂਟ ਤੇ ਟ੍ਰੇਨਿੰਗ ਸੇਲ ਇੰਚਾਰਜ ਅਤੇ ਕੰਪਿਊਟਰ ਸਾਇੰਸ ਵਿਭਾਗ ਮੁਖੀ ਪ੍ਰੋ. ਵਿਕਰਮ ਸ਼ਰਮਾ ਵਲੋਂ ਬੱਚਿਆਂ ਦੀ ਪਲੇਸਮਂੈਟ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ।ਇਸ ਮੌਕੇ ਪਲੇਸਮੇਂਟ ਸੈਲ ਦੇ ਮੈਂਬਰ ਡਾ. ਕਮਲ ਕਿਸ਼ੋਰ, ਪ੍ਰੋ. ਸਾਨਿਆ ਸਰੀਨ, ਪ੍ਰੋ. ਸੰਦੀਪ ਸ਼ਰਮਾ ਅਤੇ ਪ੍ਰੋ. ਆਰਿਫ ਨਾਜ਼ਿਰ ਨੇ ਵੀ ਖੁਸ਼ੀ ਦਾ ਇਜ਼ਹਾਰ ਕੀਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media