Sunday, July 26, 2026

ਡੀ.ਏ.ਵੀ ਇੰਟਰਨੈਸ਼ਨਲ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਸਲਾਨਾ ਸਮਾਗਮ `ਚ ਦਿਖਾਏ ਕਲਾ ਦੇ ਜੌਹਰ

PUNJ2202201922ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਯੂ.ਕੇ.ਜੀ ਕਲਾਸ ਦੇ ਨੰਨੇ ਮੁੰਨੇ ਵਿਦਿਆਰਥੀਆਂ ਨੇ ਸਲਾਨਾ ਸਮਾਗਮ ‘ਸਪੈਕਟਰਮ` ਦੌਰਾਨ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਸਮਾਜਿਕ ਚੇਤਨਾ ਦਾ ਸੁਨੇਹਾ ਦਿੱਤਾ।ਪ੍ਰੋਗਰਾਮ ਵਿੱਚ ਹਰਭਗਵੰਤ ਸਿੰਘ ਡਿਪਟੀ ਡੀ.ਈ.ਓ (ਐਸ-ਈ) ਅੰਮ੍ਰਿਤਸਰ ਮੁੱਖ ਮਹਿਮਾਨ ਸਨ।ਸਕੂਲ ਦੇ ਚੇਅਰਮੈਨ ਡਾ. ਵੀ.ਪੀ ਲੱਖਨਪਾਲ ਤੇ ਸਥਾਨਕ ਡੀ.ਏ.ਵੀ ਪ੍ਰਬੰਧਕੀ ਸਮਿਤੀ ਮੈਂਬਰ ਸਤਨਾਮ ਸਿੰਘ ਵੀ ਮੌਜੂਦ ਸਨ।ਪ੍ਰੋਗਰਾਮ ਦੀ ਸ਼਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ।ਪ੍ਰਿੰਸੀਪਲ ਗੁਪਤਾ ਨੇ ਮਹਿਮਾਨਾਂ ਨੂੰ ਪੌਦੇ ਭੇਂਟ ਕਰਕੇ `ਜੀ ਆਇਆਂ` ਕਿਹਾ। ਉਨ੍ਹਾਂ ਕਿਹਾ ਕਿ ਸਕੂਲ ਦਾ ਹਮੇਸ਼ਾਂ ਯਤਨ ਰਿਹਾ ਹੈ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਨੈਤਿਕਤਾ ਵੀ ਸਿਖਾਈ ਜਾਵੇ।ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਨਣਾ, ਨਿਖਾਰਣਾ ਅਤੇ ਆਤਮ ਵਿਸ਼ਵਾਸ਼ ਵਧਾਉਣਾ ਜਰੂਰੀ ਹੈ।

PUNJ2202201921
    ਸਪੈਕਟਰਮ ਪੋ੍ਰਗਰਾਮ ਦੌਰਾਨ ਗੀਤ ਸੰਗੀਤ ਤੇ ਨਾਚ ਪੇਸ਼ ਕੀਤੇ। ਉਨ੍ਹਾਂ ਨੇ ਵਾਤਾਵਰਣ ਦੀ ਸੰਭਾਲ ਲਈ ਪੌਦੇ ਲਗਾਉਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਵਾਮੀ ਦਯਾਨੰਦ ਨੇ ਆਰੀਆ ਸਮਾਜ ਦੀ ਸਥਾਪਨਾ ਕਰਕੇ ਸਮਾਜ ਨੂੰ ਸਤੀ ਪ੍ਰਥਾ, ਬਾਲ ਵਿਆਹ, ਅਨਪੜ੍ਹਤਾ, ਛੂਤ-ਛਾਤ ਆਦਿ ਤੋਂ ਮੁਕਤ ਕਰਨ ਦਾ ਯਤਨ ਕੀਤਾ।
    ਮੁੱਖ ਮਹਿਮਾਨ ਹਰਭਗਵੰਤ ਸਿੰਘ ਨੇ ਵਿਦਿਆਰਥੀਆਂ ਦੇ ਰੰਗਾਰੰਗ ਪ੍ਰੋਗਰਾਮ ਦੀ ਸ਼ਲਾਘਾ ਕੀਤੀ।ਚੇਅਰਮੈਨ ਲਖਨਪਾਲ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।ਪ੍ਰਿੰਸੀਪਲ ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਤੇ ਹੋਰਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ।ਰਾਸ਼ਟਰੀ ਗੀਤ ਨਾਲ ਪੋ੍ਰਗਰਾਮ ਸੰਪਨ ਹੋਇਆ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply