ਮਲੋਟ, 22 ਫਰਵਰੀ (ਪੰਜਾਬ ਪੋਸਟ- ਗਰਗ) – ਮਲੋਟ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਨੂੰ ਸਿੱਖਿਆ ਵਿਭਾਗ ਪੰਜਾਬ ਵਲੋਂ ਬੈਸਟ ਸਕੂਲ ਦਾ ਦਰਜਾ ਦਿੱਤਾ ਗਿਆ ਹੈ।ਸਕੂਲ ਪ੍ਰਿੰਸੀਪਲ ਵਿਜੇ ਗਰਗ ਨੇ ਦੱਸਿਆ ਹੈ ਕਿ ਸਿਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਕੀਤੀ ਗਈ ਬੈਸਟ ਸਕੂਲਾਂ ਦੀ ਲਿਸਟ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਨਾਮ ਸ਼ਾਮਲ ਹੈ।ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਸਮੂਹ ਸਟਾਫ ਨੂੰ ਦਿੱਤਾ।ਜਿਨਾਂ ਦੀ ਸਖ਼ਤ ਮਿਹਨਤ ਕਰਕੇ ਇਸ ਸਕੂਲ ਦਾ ਨਾਮ ਪੰਜਾਬ ਦੇ ਬੈਸਟ ਸਕੂਲਾਂ ਵਿਚ ਆਇਆ ਹੈ।ਉਹਨਾਂ ਮਲੋਟ ਸ਼ਹਿਰ ਦੇ ਪਤਵੰਤੇ ਦਾਨੀ ਸੱਜਣਾਂ ਦਾ ਵੀ ਧੰਨਵਾਦ ਕੀਤਾ।ਉਹਨਾਂ ਸਿਖਿਆ ਸਕੱਤਰ ਦੀਆਂ ਸਾਰਥਿਕ ਨੀਤੀਆਂ ਅਤੇ ਜਿ਼ਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਦੀ ਯੋਗ ਅਗਵਾਈ ਦੀ ਵੀ ਸ਼ਲਾਘਾ ਕੀਤੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media