ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪੁਲਵਾਮਾ ਵਿਖੇ ਪਿਛਲੇ ਦਿਨੀ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਅਤੇ ਚੇਅਰਮੈਨ ਸੁਦਰਸ਼ਨ ਕਪੂਰ ੇ ਸ਼ਹੀਦਾਂ ਦੀ ਯਾਦ ਵਿਚ ਜਯੋਤੀ ਜਗਾ ਕੇ ਅਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ।ਐਨ.ਸੀ.ਸੀ ਦੇ ਕੈਡਿਟ ਨੂੰ ਸੰਬੋਧਨ ਕਰਦੇ ਹੋਏ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਕਿਹਾ ਕਿ ਸ਼ਹੀਦਾਂ ਨੇ ਦੇਸ਼ ਦੀ ਸੁਰੱਖਿਆ ਅਤੇ ਏਕਤਾ ਲਈ ਕੁਰਬਾਨੀ ਦਿੱਤੀ ਹੈ।ਉਨ੍ਹਾਂ ਨੇ ਸਾਰਿਆਂ ਨੂੰ ਜਾਤ, ਧਰਮ ਅਤੇ ਸਿਆਸੀ ਮਤਭੇਦਾਂ ਤੋਂ ਉੱਪਰ ਉਠ ਕੇ ਇਕਮੁੱਠ ਰਹਿਣ ਦੀ ਲੋੜ `ਤੇ ਜ਼ੋਰ ਦਿੱਤਾ।ਉਹਨਾਂ ਕਿਹਾ ਕਿ ਜੋ ਜਵਾਨ ਦੇਸ਼ ਲਈ ਸ਼ਹੀਦ ਹੋਏ ਹਨ, ਉਹ ਹਮੇਸ਼ਾਂ ਲੋਕਾਂ ਦੀ ਯਾਦ ਵਿਚ ਵੱਸਦੇ ਰਹਿਣਗੇ।ਐਨ.ਸੀ.ਸੀ ਦੇ ਕੈਡਿਟਾਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਰਾਹੀਂ ਵੀ ਸੈਨਿਕਾਂ ਨੂੰ ਯਾਦ ਕੀਤਾ ਗਿਆ।ਸੁਦਰਸ਼ਨ ਕਪੂਰ ਨੇ ਐਨ.ਸੀ.ਸੀ ਦੇ ਕੈਡਿਟਾਂ ਨੂੰ ਸੰਬੋਧਿਤ ਕਰਦੇ ਹੋਏ ੳੇੁਨ੍ਹਾਂ ਵਿਚ ਦੇਸ਼ ਭਗਤੀ ਦਾ ਉਤਸ਼ਾਹ ਪੈਦਾ ਕਰਨ ਦੀ ਕੋਸ਼ਿਸ਼ ਕੀਤੀ।
ਇਸ ਮੌਕੇ ਉੱਪਰ ਐਨ.ਸੀ.ਸੀ ਕੇਅਰਟੇਕਰ ਡਾ. ਅਦਿਤੀ ਜੈਨ ਅਤੇ ਵੱਖਰੇ-ਵੱਖਰੇ ਵਿਭਾਗਾਂ ਦੇ ਮੈਂਬਰ ਤੇ ਐਨ.ਸੀ.ਸੀ ਕੈਡਿਟ ਮੌਜੂਦ ਸਨ।ਸ਼ਰਧਾਂਜਲੀ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media