ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੇ ਮੁੱਖ ਮਹਿਮਾਨ ਡਾ. ਸੁਰਜੀਤ ਜੱਜ ਡੀ.ਏ.ਵੀ ਕਾਲਜ ਨਕੋਦਰ ਦੇ ਸਾਬਕਾ ਪ੍ਰੋਫੈਸਰ ਅਤੇ ਵਿਸ਼ੇਸ਼ ਮਹਿਮਾਨ ਰਮੇਸ਼ ਯਾਦਵ ਸਨ।ਇਸ ਪ੍ਰੋਗਰਾਮ ਦਾ ਆਗਾਜ਼ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ। ਮੁੱਖ ਮਹਿਮਾਨ ਦਾ ਸੁਆਗਤ ਫੁੱਲਾਂ ਦੇ ਗੁਲਦਸਤੇ ਦੇ ਕੇ ਕੀਤਾ ਗਿਆ।ਇਹ ਪ੍ਰੋਗਰਾਮ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਦੀ ਅਗਵਾਈ ਅਧੀਨ ਕਰਵਾਇਆ ਗਿਆ।ਡੀ.ਏ.ਵੀ ਪਬਲਿਕ ਸਕੂਲ ਦੇ ਸਾਰੇ ਪੰਜਾਬੀ ਅਧਿਆਪਕਾਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਸਕੂਲਾਂ ਦੇ ਪੰਜਾਬੀ ਅਧਿਆਪਕਾਂ ਨੇ ਹਿੱਸਾ ਲਿਆ।ਮੁੱਖ ਮਹਿਮਾਨ ਡਾ. ਸੁਰਜੀਤ ਜੱਜ ਨੇ ਮਾਂ ਬੋਲੀ ਦੀ ਲੋੜ ਅਤੇ ਮਹੱਤਤਾ ਬਾਰੇ ਬਹੁਤ ਡੂੰਘੇ ਅਤੇ ਉਚ ਵਿਚਾਰਾਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ।ਡਾ. ਜੱਜ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਬੱਚੇ ਦੇ ਮਾਨਸਿਕ ਵਿਕਾਸ ਦੇ ਲਈ ਉਸ ਦਾ ਮਾਂ ਬੋਲੀ ਦੇ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ।ਰਮੇਸ਼ ਯਾਦਵ ਨੇ ਵੀ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਕਿਹਾ ਕਿ ਮਾਤ ਭਾਸ਼ਾ ਦੀ ਲੋੜ ਇੱਕ ਵਿਦਿਆਰਥੀ ਦੇ ਜੀਵਨ ਵਿੱਚ ਮੁੱਖ ਭੂਮਿਕਾ ਨਿਭਾਉਂਦੀ ਹੈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਮਾਂ ਬੋਲੀ ਕਿਸੇ ਵੀ ਵਿਦਿਆਰਥੀ ਦੇ ਵਿਕਾਸ ਵਿੱਚ ਮਾਂ ਬੋਲੀ ਇੱਕ ਅਹਿਮ ਰੋਲ ਅਦਾ ਕਰਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media