ਜੰਡਿਆਲਾ ਗੁਰੂ, 23 ਫਰਵਰੀ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਤਪ ਅਸਥਾਨ ਬਾਬਾ ਹੰਦਾਲ ਦੀ ਸਾਹਮਣੀ ਗਲੀ ਦੇ ਵਾਸੀਆਂ ਨੇ ਕਿਹਾ ਹੈ ਕਿ ਤਕਰੀਬਨ
4 ਮਹੀਨੇ ਦੀ ਖੱਜ਼ਲ ਖਰਾਬੀ ਤੋਂ ਬਾਅਦ ਨਗਰ ਕੋਂਸਲ ਵਲੋਂ ਉਨਾਂ ਦੀ ਗਲੀ ਦਾ ਟੁੱਟਾ ਹੋਇਆ ਇਕ ਛੋਟਾ ਜਹੇ ਟੋਟੇ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਗਈ ਹੈ।ਉਨਾਂ ਕਿਹਾ ਕਿ ਜੰਡਿਆਲਾ ਪ੍ਰੈਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਭੁੱਲਰ ਦੇ ਉਪਰਾਲੇ ਸਦਕਾ ਇਹ ਕੰੰਮ ਸਿਰੇ ਚੜਣ ਜਾ ਰਿਹਾ ਹੈ।ਜੰਡਿਆਲਾ ਪ੍ਰੈਸ ਕਲੱਬ (ਰਜਿ) ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਨਗਰ ਕੌਂਸਲ ਦੀ ਕਾਰਗੁਜ਼ਾਰੀ `ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਗਰ ਜਿੰਮੇਵਾਰ ਵਿਅਕਤੀਆਂ ਦੇ ਕੰਮ ਨਗਰ ਕੋਂਸਲ ਦੇ ਅਧਿਕਾਰੀ ਨਹੀਂ ਕਰਵਾ ਸਕਦੇ ਤਾਂ ਫਿਰ ਆਮ ਜਨਤਾ ਕੀ ਉਮੀਦ ਕਰ ਸਕਦੀ ਹੈ ? ਗਲੀ ਦੀ ਮੁਰੰਮਤ ਸ਼ੁਰੂ ਕਰਵਾਉਣ ਸਮੇਂ ਕਲੱਬ ਦੇ ਚੇਅਰਮੈਨ ਸੁਨੀਲ ਦੇਵਗਨ, ਪ੍ਰਦੀਪ ਜੈਨ, ਅਨਿਲ ਕੁਮਾਰ, ਸਤਪਾਲ ਸਿੰਘ, ਬਲਵਿੰਦਰ ਸਿੰਘ, ਹਰਿੰਦਰਪਾਲ ਸਿੰਘ ਆਦਿ ਵੀ ਮੌਜੂਦ ਸਨ ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media