ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ -ਦੀਪ ਦਵਿੰਦਰ) – ਪੰਜਾਬੀ ਦੇ ਨਾਮਵਰ ਲੇਖਕ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਡਾ.
ਐਸ.ਤਰਸੇਮ ਦੇ ਅਕਾਲ ਚਲਾਣੇ `ਤੇ ਲੇਖਕਾਂ, ਕਲਾਕਾਰਾਂ ਅਤੇ ਬੁੱਧੀਜੀਵੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਇਨ੍ਹਾਂ ਵਿੱਚ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੀਤ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਪੰਜਾਬ ਸੰਗੀਤ ਨਾਟਕ ਅਕਾਦਮੀ ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ, ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਡਾ. ਇਕਬਾਲ ਕੌਰ ਸੌਂਦ, ਨਿਰਮਲ ਅਰਪਣ, ਧਰਵਿੰਦਰ ਔਲਖ, ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਸਕੱਤਰ ਗੁਰਬਾਜ ਸਿੰਘ ਛੀਨਾ, ਕਮਲ ਗਿੱਲ, ਕਰਮਜੀਤ ਕੌਰ ਜੱਸਲ, ਡਾ. ਸੁਖਦੇਵ ਸਿੰਘ ਸੇਖੋਂ, ਡਾ. ਦਰਿਆ, ਡਾ. ਮੋਹਨ, ਡਾ. ਸ਼ਿਆਮ ਸੁੰਦਰ ਦੀਪਤੀ, ਹਰਭਜਨ ਸਿੰਘ ਖੇਮਕਰਨੀ, ਅਰਤਿੰਦਰ ਸੰਧੂ, ਪ੍ਰੋ. ਮਧੂ ਸ਼ਰਮਾ, ਸਿਮਰਜੀਤ ਕੌਰ ਸਿਮਰ ਆਦਿ ਵਲੋਂ ਦੁੱਖ ਦਾ ਇਜ਼ਹਾਰ ਕੀਤਾ।
Check Also
ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ
ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …
Punjab Post Daily Online Newspaper & Print Media