ਅੰਮ੍ਰਿਤਸਰ, 24 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ
ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ-ਦਸਵੀਂ ਨਾਭਾ ਜੀਰਕਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਸੈਕਟਰ 34, ਚੰਡੀਗੜ੍ਹ ਲਈ ਰਵਾਨਾ ਹੋਈ। ਇਸ ਮੌੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਲੇਰ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਨਿਰਮੈਲ ਸਿੰਘ ਜੌਲਾਂ ਨੇ ਪਾਲਕੀ ਸਾਹਿਬ `ਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ।ਉਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਸਾਹਿਬ ਭੇਟ ਕੀਤੇ।
ਇਸ ਮੌਕੇ ਭਾਗ ਸਿੰਘ ਮੈਨੇਜਰ, ਹੈਡ ਗ੍ਰੰਥੀ ਗਿਆਨੀ ਦਲੇਰ ਸਿੰਘ, ਇੰਚਾਰਜ ਟਰੱਸਟ ਮਨਜੀਤ ਸਿੰਘ, ਸੁਪਰਵਾਈਜ਼ਰ ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media