ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ
ਰੋਡ ਵਿਖੇ ਬਾਰਵੀਂ ਜਮਾਤ ਦੇ ਨਵੇਂ ਵਿਦਿਅਕ ਸੈਸ਼ਨ ਦਾ ਆਰੰਭ ਹੋ ਗਿਆ ਹੈ।ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਪ੍ਰਮਾਤਮਾ ਦੀ ਓਟ ਤੇ ਆਸਰ ਲੈ ਕੇ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਅਧਿਆਪਕਾਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਅੀਆਂ ਨੇ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦਾ ਪਾਠ ਕੀਤਾ, ਉਪਰੰਤ ਸਕੂਲ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ। ਡਾਇਰੈਕਟਰ/ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ `ਚ ਕਿਹਾ ਕਿ ਅੱਜ ਦੀ ਪੀੜੀ ਆਪਣੇ ਭਵਿਖ ਪ੍ਰਤੀ ਬੜੀ ਹੀ ਸੰਵੇਦਨਸ਼ੀਲ ਹੈ ਅਤੇ ਸੁਤੰਤਰ ਸੋਚ ਰੱਖਦੀ ਹੈ।ਉਹਨਾ ਨੇ ਵਿਦਿਆਰਥੀਆਂ ਨੂੰ ਮੋਬਾਇਲ ਅਤੇ ਇੰਟਰਨੈਟ ਦੀ ਵਰਤੋਂ ਨੂੰ ਲੋੜ ਅਤੇ ਸਮਝ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media