Sunday, July 26, 2026

ਜਗਜੀਤ ਟੋਡਰਪੁਰ ਲੋਕ ਇਨਸਾਫ ਪਾਰਟੀ ਦੇ ਹਲਕਾ ਸਮਰਾਲਾ ਤੋਂ ਐਸ.ਸੀ ਵਿੰਗ ਦੇ ਪ੍ਰਧਾਨ ਬਣੇ

ਸਮਰਾਲਾ, 25 ਫਰਵਰੀ  (ਪੰਜਾਬ ਪੋਸਟ – ਇੰਦਰਜੀਤ ਕੰਗ) – ਲੁਧਿਆਣਾ ਸ਼ਹਿਰ ਤੋਂ ਸ਼ੁਰੂ ਹੋਈ ਲੋਕ ਇਨਸਾਫ ਪਾਰਟੀ ਅੱਜ ਪੂਰੇ ਪੰਜਾਬ ਅੰਦਰ ਆਪਣੀਆਂ Jagjit Todarpurਜੜ੍ਹਾਂ ਮਜ਼ਬੂਤ ਕਰ ਰਹੀ ਹੈ ਅਤੇ ਆਉਂਦੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੂਰੇ ਪੰਜਾਬ `ਚ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਰਲ ਕੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ, ਇਸ ਗੱਲ ਦਾ ਪ੍ਰਗਟਾਵਾ ਕੁਲਜਿੰਦਰ ਸਿੰਘ ਧੀਮਾਨ ਯੂਥ ਵਿੰਗ ਪ੍ਰਧਾਨ ਹਲਕਾ ਸਮਰਾਲਾ ਨੇ ਅੱਜ ਸਮਰਾਲਾ ਹਲਕੇ ਅੰਦਰ ਲੋਕ ਇਨਸਾਫ ਪਾਰਟੀ ਵੱਲੋਂ ਕੀਤੇ ਇੱਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।ਟੋਡਰਪੁਰ ਵਿਖੇ ਸੁਰਿੰਦਰ ਸਿੰਘ ਗਰੇਵਾਲ ਪ੍ਰਧਾਨ ਯੂਥ ਵਿੰਗ ਪੰਜਾਬ ਦੇ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿੱਥੇ ਸੈਕੜਿਆਂ ਦੀ ਗਿਣਤੀ ਵਿੱਚ ਲੋਕ ਇਨਸਾਫ ਪਾਰਟੀ ਦੇ ਵਰਕਰ ਸ਼ਾਮਲ ਹੋਏ।ਜਿਸ ਵਿੱਚ ਜਗਜੀਤ ਸਿੰਘ ਟੋਡਰਪੁਰ ਦੀਆਂ ਲੋਕ ਇਨਸਾਫ ਪਾਰਟੀ ਪ੍ਰਤੀ ਗਤੀਵਿਧੀਆਂ ਨੂੰ ਮੁੱਖ ਰੱਖਦੇ ਹੋਏ ਹਲਕਾ ਸਮਰਾਲਾ ਤੋਂ ਐਸ.ਸੀ ਵਿੰਗ ਦਾ ਪ੍ਰਧਾਨ ਚੁਣਿਆ ਗਿਆ।
ਜਗਜੀਤ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਅੱਜ ਦੋਵੇਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀਆਂ ਦੋਨਾਂ ਨੇ ਮਿਲ ਕੇ ਖਾ ਲਿਆ ਅਤੇ ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਵਿੱਚ ਲਗਾ ਕੇ ਖੁਦ ਇਸਦਾ ਕਾਰੋਬਾਰ ਕਰ ਰਹੇ ਹਨ, ਪੁਲਿਸ ਮੂਕ ਦਰਸ਼ਕ ਬਣ ਕੇ ਇਨ੍ਹਾਂ ਦਾ ਸਾਥ ਦੇ ਰਹੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜੋਗਾ ਸਿੰਘ ਟੋਡਰਪੁਰ, ਦਵਿੰਦਰ ਸਿੰਘ ਪੰਚ, ਗੁਰਜਿੰਦਰ ਸਿੰਘ ਪੰਚ, ਗੁਰਜੀਤ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਲਖਵੀਰ ਸਿੰਘ ਸਾਬਕਾ ਪੰਚ, ਕਰਮ ਸਿੰਘ ਟਿਵਾਣਾ ਸਾਬਕਾ ਪੰਚ, ਲਖਵਿੰਦਰ ਸਿੰਘ ਸਾਬਕਾ ਪੰਚ, ਸਤਨਾਮ ਸਿੰਘ, ਸੁਖਵੀਰ ਸਿੰਘ ਸਾਬਕਾ ਸਰਪੰਚ, ਜਗਵੀਰ ਸਿੰਘ ਸਾਬਕਾ ਚੌਂਕੀਦਾਰ, ਗੁਰਜੰਟ ਸਿੰਘ, ਮਨਜੀਤ ਸਿੰਘ ਗੜ੍ਹੀ ਤਰਖਾਣਾ, ਗਗਨਦੀਪ ਸਿੰਘ ਢੀਂਡਸਾ, ਤਲਜਿੰਦਰ ਸਿੰਘ ਚੱਕੀ, ਸੁਖਵਿੰਦਰ ਸਿੰਘ, ਲਵਪ੍ਰੀਤ ਸਿੰਘ, ਦੀਦਾਰ ਸਿੰਘ ਟਿਵਾਣਾ, ਜਗਤਾਰ ਸਿੰਘ ਟਿਵਾਣਾ, ਪਰਮਜੀਤ ਸਿੰਘ ਟਿਵਾਣਾ, ਗੁਰਵਿੰਦਰ ਸਿੰਘ ਗਿੰਦੀ, ਜਸਪ੍ਰੀਤ ਸਿੰਘ ਸਾਬਕਾ ਪੰਚ, ਦਵਿੰਦਰ ਕੌਰ ਸਾਬਕਾ ਪੰਚ, ਬਲਵਿੰਦਰ ਸਿੰਘ ਆਦਿ ਨੇ ਜਗਜੀਤ ਸਿੰਘ ਟੋਡਰਪੁਰ ਨੂੰ ਹਲਕਾ ਸਮਰਾਲਾ ਤੋਂ ਪ੍ਰਧਾਨ ਬਣਨ ਦੀ ਮੁਬਾਰਕਬਾਦ ਦਿੱਤੀ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply