ਵਿਕਾਸ ਕਾਰਜਾਂ ਦੇ ਨੀਂਹ ਰੱਖੇ ਪੱਥਰ
ਡੇਰਾ ਬਾਬਾ ਨਾਨਕ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ
ਨਾਲ ਲੱਗਦੇ ਪਿੰਡਾਂ ਚੰਦੂ ਵਡਾਲਾ, ਰੋਸਾ ਤੇ ਦੋਸਤਪੁਰ ਦਾ ਦੌਰਾ ਕਰ ਕੇ ਪਿੰਡ ਵਾਸੀਆਂ ਨੂੰ ਸਹਿਮ ਮੁਕਤ ਰਹਿਣ ਦਾ ਸੱਦਾ ਦਿੱਤਾ।
ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਪਿੰਡਾਂ ਦੇ ਵਸਨੀਕਾਂ ਦੀ ਹਰ ਪੱਖੋਂ ਰੱਖਿਆ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਵਿਸਵਾਸ ਦਿਵਾਇਆ ਕਿ ਉਹ ਬਿਨਾਂ ਕਿਸੇ ਡਰ ਦੇ ਰਹਿਣ।ਮੌਜੂਦਾ ਹਾਲਾਤ ਬਾਰੇ ਗੱਲ ਕਰਦਿਆਂ ਉਨਾਂ ਕਿਹਾ ਕਿ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ।ਉਨਾਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਅਤੇ ਰੰਧਾਵਾ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕ ਵਿਕਾਸ ਚਾਹੁੰਦੇ ਹਨ।ਉਨਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media