ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ
ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।ਪ੍ਰਚਾਰਕਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਅਜਮੇਰ ਸਿੰਘ ਖੇੜਾ ਤੇ ਬੀਬੀ ਪਰਮਜੀਤ ਕੌਰ ਲਾਂਡਰਾਂ, ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ, ਪਾਲਇੰਦਰ ਸਿੰਘ ਬਾਠ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ ਗੋਲਡੀ ਸਰਪੰਚ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਸਵਰਨ ਸਿੰਘ, ਅਮਰ ਸਿੰਘ ਖ਼ਚਾਨਚੀ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਮਨਜੀਤ ਸਿੰਘ, ਬਲਵਿੰਦਰ ਸਿੰਘ ਮੀਤ ਮੈਨੇਜਰ ਗੁਰਦੁਆਰਾ ਫਤਿਹਗੜ੍ਹ ਸਾਹਿਬ, ਸੁਪਰਵਾਈਜ਼ਰ ਹਰਜਿੰਦਰ ਸਿੰਘ, ਗੁ: ਇੰਸਪੈਕਟਰ ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media