ਜੰਡਿਆਲਾ ਗੁਰੂ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ
ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮਿ੍ਰਤਸਰ ਵਲੋਂ 1 ਮਾਰਚ ਨੂੰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਇੰਨਸੀਟੂ ਕਰਾਪ ਮੈਨੇਜਮੈਂਟ ਸਕੀਮ ਅਧੀਨ ਝੋਨੇ/ਕਣਕ ਦੀ ਰਹਿੰਦ-ਖੂੰਹਦ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਖੇਤੀਬਾੜੀ ਮਸ਼ੀਨਰੀ ਮੇਲਾ ਲਗਾਇਆ ਜਾ ਰਿਹਾ ਹੈ।ਮੇਲੇ ਵਿੱਚ ਝੋਨੇ ਅਤੇ ਕਣਕ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੀ ਖੇਤੀ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਲਗਾਈ ਜਾ ਰਹੀ ਹੈ।ਇਸ ਕਿਸਾਨ ਮੇਲੇ ਦਾ ਉਦਘਾਟਨ ਸਵੇਰੇ 10 ਵਜੇ ਕੀਤਾ ਜਾਵੇਗਾ ਅਤੇ ਤਕਨੀਕੀ ਸੈਸ਼ਨ 11 ਵਜੇ ਤੋਂ 2 ਵਜੇ ਤੱਕ ਹੋਵੇਗਾ।ਮੇਲੇ ਵਿੱਚ ਲਗਭਗ 2000 ਕਿਸਾਨ ਵੱਖ-ਵੱਖ ਬਲਾਕਾਂ ਤੋ ਸ਼ਾਮਲ ਹੋਣਗੇ ਤੇ ਪਹੁੰਚੇ ਹੋਏ ਕਿਸਾਨਾਂ ਲਈ ਖਾਣੇ ਦਾ ਪ੍ਰਬੰਧ ਵੀ ਵਿਭਾਗ ਵਲੋਂ ਕੀਤਾ ਜਾਵੇਗਾ।ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਰ ਨੇ ਸਮੂਹ ਕਿਸਾਨਾਂ ਨੂੰ ਮੇਲੇ ਵਿੱਚ ਅਪੀਲ ਪਹੁੰਚਣ ਦੀ ਅਪੀਲ ਕੀਤੀ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media