Friday, November 22, 2024

ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਚੌਥੀਆਂ ਅੰਤਰ-ਖ਼ਾਲਸਾ ਕਾਲਜ-ਸਕੂਲ ਖੇਡਾਂ ’ਚ ਚੈਂਪੀਅਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ  ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਸਕੂਲਾਂ ’ਚ ਪੜ੍ਹ PUNJ2702201908ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਚੌਥੀਆਂ ਅੰਤਰ-ਖ਼ਾਲਸਾ ਕਾਲਜ ਸਕੂਲ ਖੇਡਾਂ ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਦੇ ਖੇਡ ਮੈਦਾਨਾਂ ’ਚ ਸੰਸਥਾ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਸਰਪਰਸਤੀ ਅਤੇ ਖੇਡ ਇੰਚਾਰਜ਼ ਰਣਕੀਰਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ।ਇਨ੍ਹਾਂ ਖੇਡਾਂ ’ਚ ਖ਼ਾਲਸਾ ਕਾਲਜ ਸਕੂਲਾਂ ’ਚ ਪੜ੍ਹਦੇ ਲਗਭੱਗ 300 ਖਿਡਾਰੀ ਲੜਕੇ ਅਤੇ ਲੜਕੀਆਂ ਨੇ ਹਿੱਸਾ ਲੈਦਿਆਂ ਆਪਣੀਆਂ ਖੇਡਾਂ ਦਾ ਪ੍ਰਦਰਸ਼ਨ ਕੀਤਾ।
 ਪ੍ਰਿੰਸੀਪਲ ਡਾ. ਗੋਗੋਆਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੜਕਿਆਂ ’ਚ ਖ਼ਾਲਸਾ ਕਾਲਜ ਸੀ: ਸੈ: ਸਕੂਲ ਦੇ ਖਿਡਾਰੀਆਂ ਨੇ ਰੱਸਾ ਕਸ਼ੀ ਵਿੱਚ ਪਹਿਲਾ , ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੂਜਾ ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਨੇ ਤੀਸਰਾ ਸਥਾਨ ਹਾਸਲ ਕੀਤਾ ਅਤੇ ਐਥਲੈਟਿਕਸ ਵਿੱਚ ਖ਼ਾਲਸਾ ਕਾਲਜ ਸੀ: ਸੈ: ਸਕੂਲ ਦੇ ਖਿਡਾਰੀਆਂ ਨੇ ਪਹਿਲਾ ਸਥਾਨ ਹਾਸਲ ਕਰਕੇ ਆਪਣੀ ਸਰਦਾਰੀ ਬਰਕਰਾਰ ਰੱਖੀ।
    ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੂਜੇ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਤੀਜੇ ਸਥਾਨ ਤੇ ਰਹੇ, ਲੜਕੀਆਂ ਦੇ ਖੇਡ ਮੁਕਾਬਲਿਆਂ ਵਿੱਚ ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਦੀ ਰੱਸਾ ਕਸੀ ਟੀਮ ਨੇ ਪਹਿਲਾ ਸਥਾਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੂਜਾ ਅਤੇ ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਐਥਲੈਟਿਕਸ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਦੀਆਂ ਲੜਕੀਆਂ ਨੇ ਪਹਿਲਾ ਸਥਾਨ,  ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਦੂਜਾ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੀਆਂ ਲੜਕੀਆਂ ਨੇ ਤੀਜਾ ਸਥਾਨ ਹਾਸਲ ਕੀਤਾ।
    ਇਸ ਦੌਰਾਨ ਆਪਣੇ ਸੰਦੇਸ਼ ’ਚ ਕੌਂਸਲ ਦੇ ਆਨਰੇਰੀ ਸਕੱਤਰ ਸ੍ਰ ਰਜਿੰਦਰਮੋਹਨ ਸਿੰਘ ਛੀਨਾ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸੇ ਤਰ੍ਹਾਂ ਆਪਣੀ ਖੇਡ ਵਿੱਚ ਹੋਰ ਨਿਖਾਰ ਲਿਆਉਂਦੀਆਂ ਰਾਸ਼ਟਰੀ ਪੱਧਰ ਤੱਕ ਜਿੱਤ ਹਾਸਲ ਕਰੋ।ਉਪਰੋਕਤ ਖੇਡਾਂ ਦੀ ਸਮਾਪਤੀ ਉਪਰੰਤ ਸਰਦਾਰਨੀ ਤਜਿੰਦਰ ਕੌਰ ਛੀਨਾ ਨੇ ਜੇਤੂ ਖਿਡਾਰੀਆਂ ਨੂੰ ਆਪਣੇ ਕਰ ਕਮਲਾਂ ਨਾਲ ਟਰਾਫੀਆਂ ਅਤੇ ਮੈਡਲ ਪ੍ਰਦਾਨ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ ਇਹ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ ਉਥੇ ਅੱਜ ਇਸ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।
 ਇਸ ਮੌਕੇ ਸ੍ਰ ਸਰਦੂਲ ਸਿੰਘ ਮੰਨਣ ਸਕੱਤਰ ਸਕੂਲਜ਼,  ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਗੁਰਜੀਤ ਸਿੰਘ ਸੇਠੀ ਅਤੇ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਹਾਜ਼ਰ ਸਨ।
 

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply