Sunday, July 26, 2026

ਮਾਈ ਭਾਗੋ ਸਕੀਮ ਤਹਿਤ ਲੜਕੀਆਂ ਦੇ ਸਰਕਾਰੀ ਸਕੂਲਾਂ `ਚ ਵੰਡੇ 926 ਸਾਈਕਲ – ਬੁਲਾਰੀਆ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ  – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਸਕੀਮ ਤਹਿਤ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਪੜ੍ਹਦੀਆਂ +1 PUNJ2802201919ਅਤੇ +2 ਦੀਆਂ ਲੜਕੀਆਂ ਨੂੰ 40 ਕਰੋੜ ਰੁਪਏ ਦੀ ਰਾਸ਼ੀ ਨਾਲ 1 ਲੱਖ 38 ਹਜ਼ਾਰ ਸਾਈਕਲ ਵੰਡੇ ਜਾ ਰਹੇ ਹਨ ਅਤੇ ਇਸੇ ਹੀ ਲੜੀ ਤਹਿਤ ਲੜਕੀਆਂ ਦੇ ਸਰਕਾਰੀ ਸਕੂਲ ਮਾਹਣਾ ਸਿੰਘ ਰੋਡ ਅਤੇ ਸੁਲਤਾਨਵਿੰਡ ਸਕੂਲ ਵਿਖੇ ਇੰਦਰਬੀਰ ਸਿੰਘ ਬੁਲਾਰੀਆ ਵਿਧਾਇਕ ਹਲਕਾ ਦੱਖਣੀ ਅਤੇ ਵਿਕਾਸ ਸੋਨੀ ਕੌਂਸਲਰ ਵੱਲੋਂ ਲੜਕੀਆਂ ਨੂੰ 926 ਸਾਈਕਲਾਂ ਦੀ ਵੰਡ ਕੀਤੀ ਗਈ।
      ਬੁਲਾਰੀਆਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਵਿਖੇ ਲੜਕੀਆਂ ਨੂੰ ਸਾਈਕਲ 648 ਅਤੇ ਸੁਲਤਾਨਵਿੰਡ ਸਕੂਲ ਵਿਖੇ 278 ਸਾਈਕਲਾਂ ਦੀ ਵੰਡ ਕੀਤੀ ਗਈ।ਬੁਲਾਰੀਆ ਨੇ ਕਿਹਾ ਕਿ ਲੜਕੀਆਂ ਨੂੰ ਵਿਦਿਆ ਪ੍ਰਤੀ ਰੁਚਿਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਉਨ੍ਹਾਂ ਕਿਹਾ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਇਹ ਸਾਈਕਲ ਦਿੱਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਸਾਈਕਲ ਦੇਣ ਦਾ ਮੁੱਖ ਮੰਤਵ ਲੜਕੀਆਂ ਨੂੰ ਉਚੇਰੀ ਸਿਖਿਆ ਨਾਲ ਜੋੜਣਾ ਹੈ ਤਾਂ ਜੋ ਉਹ ਸਕੂਲ ਦੀ ਪੜ੍ਹਾਈ ਮੁਕੰਮਲ ਕਰਨ ਉਪਰੰਤ ਆਪਣੇ ਚੋਣਵੇਂ ਖੇਤਰ ਵਿੱਚ ਆਪਣੀ ਪੜ੍ਹਾਈ ਜਾਰੀ ਰੱਖ ਸਕਣ ਅਤੇ ਸਮਾਜ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।ਬੁਲਾਰੀਆ ਨੇ ਕਿਹਾ ਕਿ ਲੜਕੀਆਂ ਨੰੂ ਉਚ ਸਿਖਿਆ ਜਰੂਰ ਹਾਸਲ ਕਰਨੀ ਚਾਹੀਦੀ ਹੈ ਕਿਉਂਕਿ ਜੇਕਰ ਕਿਸੇ ਇਕ ਘਰ ਦੀ ਲੜਕੀ ਪੜ ਜਾਵੇ ਤਾਂ ਸਮਝੋ ਉਹ ਪੂਰਾ ਪਰਿਵਾਰ ਸਿਖਿਅਤ ਹੋ ਗਿਆ ਹੈ ਅਤੇ ਜੇਕਰ ਸਮਾਜ ਦੀਆਂ ਸਾਰੀਆਂ ਲੜਕੀਆਂ ਸਿਖਿਆ ਹਾਸਲ ਕਰ ਲੈਣ ਤਾਂ ਪੂਰਾ ਸਮਾਜ ਹੀ ਸਿਖਿਅਤ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਿਖਿਆ ਵੱਲ ਲੈ ਕੇ ਜਾਣਾ ਹੈ।ਬੁਲਾਰੀਆ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਸਿਖਿਆ ਵਜੋਂ ਪ੍ਰਾਈਵੇਟ ਸਕੂਲਾਂ ਤੋਂ ਮੋਹਰੀ ਬਣਾਇਆ ਜਾਵੇਗਾ।ਉਨਾਂ ਆਸ ਪ੍ਰਗਟ ਕੀਤੀ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ ਨਤੀਜੇ ਵਧੀਆ ਆਉਣਗੇ ।
     ਲੜਕੀਆਂ ਨੂੰ ਸਾਈਕਲ ਵੰਡਣ ਸਮੇਂ ਵਿਕਾਸ ਸੋਨੀ ਕੌਂਸਲਰ ਨੇ ਕਿਹਾ ਕਿ ਸਾਰੇ ਜਿਲੇ੍ਹ ਵਿੱਚ ਕੁੱਲ 11085 ਸਾਈਕਲ ਵੰਡੇ ਜਾਣਗੇ।ਉਨ੍ਹਾਂ ਦੱਸਿਆ ਕਿ ਅਗਲੇ ਸੈਸ਼ਨ ਦੌਰਾਨ ਬੱਚਿਆਂ ਨੂੰ ਪਹਿਲਾਂ ਹੀ ਸਰਕਾਰ ਵੱਲੋਂ ਮੁਫ਼ਤ ਕਿਤਾਬਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।ਉਨ੍ਹਾਂ ਕਿਹਾ ਕਿ ਸਿਖਿਆ ਵਿਭਾਗ ਵੱਲੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵੀ ਸ਼ੁਰੂ ਕਰਵਾ ਦਿੱਤੀਆਂ ਗਈਆਂ ਹਨ।
     ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਸਲਵਿੰਦਰ ਸਿੰਘ ਸਮਰਾ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਜੁਗਰਾਜ ਸਿੰਘ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰੀ, ਮਾਹਣਾ ਸਿੰਘ ਸਕੂਲ ਦੇ ਪ੍ਰਿੰਸੀਪਲ ਜਤਿੰਦਰਪਾਲ ਸਿੰਘ ਸਿੱਧੂ, ਸੁਲਤਾਨਵਿੰਡ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ, ਪਰਮਜੀਤ ਸਿੰਘ ਚੋਪੜਾ, ਸ਼ੋਭਿਤ ਬੱਬਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਵਿਦਿਆਰਥਣਾਂ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply