ਮੌਜੂਦਾ ਪਿੜਾਈ ਸੀਜ਼ਨ `ਚ ਹੁਣ ਤੱਕ 1.56 ਕਰੋੜ ਕੁਇੰਟਲ ਗੰਨੇ ਦੀ ਪਿੜਾਈ ਹੋਈ
ਚੰਡੀਗੜ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸੂਬੇ ਦੀਆਂ ਸਹਿਕਾਰੀ ਖੰਡ ਮਿਲਾਂ ਵਲੋਂ ਚਾਲੂ ਪਿੜਾਈ ਸੀਜਨ 2018-19 ਦੌਰਾਨ ਹੁੱਣ ਤੱਕ 1,56,70,692
(1.56 ਕਰੋੜ) ਕੁਇੰਟਲ ਗੰਨੇ ਦੀ ਪਿੜਾਈ ਕੀਤੀ ਜਾ ਚੁੱਕੀ ਹੈ ਅਤੇ ਗੰਨਾ ਕਾਸ਼ਤਕਾਰਾਂ ਨੂੰ ਹੁਣ ਤੱਕ 284 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।
ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ 27 ਫਰਵਰੀ ਤੱਕ 1.56 ਕਰੋੜ ਕੁਇੰਟਲ ਗੰਨਾ ਪੀੜਿਆ ਗਿਆ ਹੈ ਅਤੇ ਮਿੱਲਾਂ ਦੀ ਔਸਤਨ ਔਨ ਡੇਟ ਖੰਡ ਦੀ ਰਿਕਵਰੀ 10.41 ਫੀਸਦੀ ਅਤੇ ਟੂ ਡੇਟ ਰਿਕਵਰੀ 9.84 ਫੀਸਦੀ ਦੀ ਦਰ ਨਾਲ ਚੱਲ ਰਹੀ ਹੈ, ਜਿਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਿਰਧਾਰਤ 310 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬਣਦੀ ਕੁੱਲ ਅਦਾਇਗੀ 485.62 ਕਰੋੜ ਰੁਪਏ ਵਿਚੋਂ 284 ਕਰੋੜ ਰੁਪਏ ਦੀ ਅਦਾਇਗੀ ਖੰਡ ਮਿੱਲਾਂ ਵਲੋਂ ਆਪਣੇ ਪੱਧਰ `ਤੇ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਅਦਾਇਗੀ ਦਾ ਕਰੀਬ 59 ਫੀਸਦੀ ਬਣਦਾ ਹੈ।
ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ ਪਿੜਾਈ ਸੀਜ਼ਨ ਦੇ ਮੁਕਾਬਲੇ ਸਹਿਕਾਰੀ ਖੰਡ ਮਿੱਲਾਂ ਵਲੋਂ ਹੁਣ ਤੱਕ ਲਗਭਗ 25 ਕਰੋੜ ਰੁਪਏ ਦੀ ਕੀਮਤ ਦੀ ਖੰਡ ਦੀ ਵੱਧ ਪੈਦਾਵਾਰ ਕੀਤੀ ਗਈ ਹੈ।ਉਨਾਂ ਇਹ ਵੀ ਦੱਸਿਆ ਕਿ ਪਿੜਾਈ ਸੀਜ਼ਨ 2018-19 ਦੌਰਾਨ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਜਲਦੀ ਅਦਾਇਗੀ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ।ਉਨਾਂ ਇਹ ਵੀ ਦੱਸਿਆ ਗਿਆ ਕਿ ਪਿੜਾਈ ਸੀਜ਼ਨ 2017-18 ਦੀ ਬਕਾਇਆ ਰਾਸ਼ੀ 74.67 ਕਰੋੜ ਰੁਪਏ ਦੀ ਅਦਾਇਗੀ ਵੀ ਜਲਦੀ ਹੀ ਕੀਤੀ ਜਾ ਰਹੀ ਹੈ ਜਿਸ ਲਈ ਮੁੱਖ ਮੰਤਰੀ ਵੱਲੋਂ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।
ਰੰਧਾਵਾ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਸਬੰਧੀ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਵਧੇਰੇ ਝਾੜ ਤੇ ਵੱਧ ਖੰਡ ਦੀ ਮਾਤਰਾ ਵਾਲੀਆਂ ਗੰਨੇ ਦੀਆਂ ਨਵੀਆਂ ਕਿਸਮਾਂ ਉਪਲੱਬਧ ਕਰਵਾਉਣ ਅਤੇ ਗੰਨੇ ਦੀ ਖੇਤੀ ਸਬੰਧੀ ਨਵੀਂਆਂ ਤਕਨੀਕਾਂ ਸਬੰਧੀ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਹਿਯੋਗ ਨਾਲ ਗੰਨਾ ਖੋਜ ਕੇਂਦਰ ਸਥਾਪਤ ਕਰਨ ਸਬੰਧੀ ਵੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media