ਬਠਿੰਡਾ, 1 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਬਠਿੰਡਾ ਨੇ ਮੱਲਾਂ ਮਾਰਦਿਆਂ ਬੀ.ਐਸ.ਸੀ (ਨਾਨ-ਮੈਡੀਕਲ) ਅਤੇ ਬੀ.ਐਸ.ਸੀ (ਮੈਡੀਕਲ) 6ਵਾਂ ਸਮੈਸਟਰ ਦੇ ਨਤੀਜਿਆਂ ਦੀ ਮੈਰਿਟ ਸੂਚੀ ਵਿੱਚ 2 ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐਸ.ਸੀ. (ਨਾਨ-ਮੈਡੀਕਲ) 6ਵਾਂ ਸਮੈਸਟਰ (ਬੈਚ 2015) ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਹਰਮਨਦੀਪ ਕੌਰ ਨੇ 88.67% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਬੀ.ਐਸ.ਸੀ (ਮੈਡੀਕਲ) ਛੇਵਾਂ ਸਮੈਸਟਰ (ਬੈਚ 2015) ਦੇ ਨਤੀਜੇ ਵਿੱਚ ਜਪਨੀਤ ਕੌਰ ਨੇ 87.96% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿੱਚ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਹੋਣਹਾਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੰੂ ਇਸ ਕਾਮਯਾਬੀ ਲਈ ਵਧਾਈ ਦਿੱਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …