ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂੂਨੀਵਰਸਿਟੀ ਵੇਰਕਾ ਕਾਲਜ ਵਿਚ ਸਾਇੰਸ ਦਿਵਸ ਮਨਾਇਆ ਗਿਆ।ਜਿਸ ਵਿਚ ਭਾਸ਼ਣ ਪ੍ਰਤੀਯੋਗਿਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।ਇਸ ਵਿਚ ਸ਼ਹਿਰ ਦੇ ਵੱਖ ਵੱਖ ਕਾਲਜਾਂ ਨੇ ਹਿੱਸਾ ਲਿਆ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ, ਅਲੂਮਨੀ ਦੇ ਡਾ. ਬਿਕਰਮਜੀਤ ਸਿੰਘ ਬਾਜਵਾ, ਮੁੱਖ ਮਹਿਮਾਨ ਸਨ ਅਤੇ ਬਲਾਕ ਅਫਸਰ ਦੇ ਮੁਕੇਸ਼ ਕੁਮਾਰ, ਜੰਗਲਾਤ ਵਿਭਾਗ ਦੇ ਵਿਸੇਸ ਮਹਿਮਾਨ ਸਨ।ਕਾਲਜ ਦੇ ਓ.ਐਸ.ਡੀ ਮਿਸਿਜ਼ ਨਿਰਮਲ ਪਾਂਧੀ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਕੀਤਾ। ਮੁੱਖ ਮਹਿਮਾਨ, ਡਾ. ਬਿਕਰਮਜੀਤ ਸਿੰਘ ਬਾਜਵਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਸਾਇੰਸ ਦੀ ਮਹੱਤਤਾ ਬਾਰੇ ਜਾਣੂ ਕਰਾਇਆ।ਜੇਤੂ ਵਿਦਿਆਰਥੀਆਂ ਨੂੰ ਮਿਸਿਜ਼ ਨਿਰਮਲ ਪਾਂਧੀ ਅਤੇ ਮੁੱਖ ਮਹਿਮਾਨਾਂ ਵਲੋਂ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ।ਡਾ. ਸੋਨਿਕਾ ਠਾਕੁਰ, ਕੋ-ਆਰਡੀਨੇਟਰ, ਫਿਜਿਕਸ ਵਿਭਾਗ, ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ।ਓ.ਐਸ.ਡੀ ਮੁੱਖ ਮਹਿਮਾਨਾਂ, ਸਟਾਫ ਅਤੇ ਵਿਦਿਆਰਥੀਆਂ ਵਲੋਂ ਇਸ ਮੋਕੇ ਪੌਦੇ ਵੀੇ ਲਗਾਏ ਗਏ।ਪ੍ਰੋ. ਸੁਖਮਨਿੰਦਰ ਪਾਲ ਸਿੰਘ, ਡਾ. ਜਸਮਿੰਦਰ ਪਾਲ ਸਿੰਘ, ਪ੍ਰੋ. ਗੁਰਮੀਤ ਸਿੰਘ, ਪ੍ਰੋ. ਪੁਨੀਤ ਰੰਧਾਵਾ, ਪ੍ਰੋ. ਮਨਪ੍ਰੀਤ ਕੌਰ ਵੀ ਇਸ ਮੋਕੇ ਹਾਜ਼ਰ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media