ਅੰਮ੍ਰਿਤਸਰ, 29 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ ਵੱਲੋਂ ਬੀਬੀ ਬਲਬੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। 1991 ਵਿਚ ਭਰਤੀ ਹੋਏ ਬੀਬੀ ਬਲਬੀਰ ਕੌਰ ਪਿਛਲੇ 9 ਸਾਲਾਂ ਤੋਂ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਸਿੱਖ ਰੈਂਫਰੈਂਸ ਲਾਇਬ੍ਰੇਰੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਦੀ ਸੇਵਾ ਸੰਭਾਲ ਦਾ ਕਾਰਜ ਕਰ ਰਹੇ ਸਨ।ਉਨ੍ਹਾਂ ਦੇ ਪਤੀ ਧਰਮੀ ਫੌਜੀ ਬਲਵਿੰਦਰ ਸਿੰਘ ਨੇ 1984 ਦੌਰਾਨ ਭਾਰਤੀ ਫੌਜ ਵਿੱਚੋਂ ਬੈਰਕ ਛੱਡੀ ਸੀ ਅਤੇ ਉਨ੍ਹਾਂ ਨੇ ਉਮਰ ਕੈਦ ਵੀ ਕੱਟੀ। ਵਿਦਾਇਗੀ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਬੀਬੀ ਬਲਬੀਰ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਵੀ ਯਾਦ ਕੀਤਾ। ਡਾ. ਰੂਪ ਸਿੰਘ ਨੇ ਆਖਿਆ ਕਿ ਗੁਰੂ ਘਰ ਵਿਚ ਸੇਵਾ ਦਾ ਨਸੀਬ ਵਿਰਲਿਆਂ ਨੂੰ ਪ੍ਰਾਪਤ ਹੁੰਦਾ ਹੈ ਅਤੇ ਸੇਵਾ ਪੂਰੀ ਕਰਨ ਉਪਰੰਤ ਸੁਖਦ ਅਹਿਸਾਸ ਨਾਲ ਵਿਦਾਇਗੀ ਲੈਣੀ ਹੋਰ ਵੀ ਸੁਭਾਗੀ ਘੜੀ ਹੈ।ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਕਾਲਰ ਡਾ. ਰਣਜੀਤ ਕੌਰ ਪੰਨਵਾਂ ਤੇ ਅਰਮਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਬੀਬੀ ਬਲਬੀਰ ਕੌਰ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਡਾ. ਰਣਜੀਤ ਕੌਰ ਪੰਨਵਾਂ, ਰਾਜਵਿੰਦਰ ਸਿੰਘ ਜੋਗਾ, ਅਰਮਨਜੀਤ ਸਿੰਘ, ਬਗੀਚਾ ਸਿੰਘ, ਬੀਬੀ ਕਿਰਨਦੀਪ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਹਰਪ੍ਰੀਤ ਕੌਰ, ਕਿਰਪਾਲ ਸਿੰਘ, ਬੀਬੀ ਸੁਖਵਿੰਦਰ ਕੌਰ ਲਾਇਬ੍ਰੇਰੀਅਨ, ਸੰਦੀਪ ਸਿੰਘ ਆਦਿ ਮੌਜੂਦ ਸਨ।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media