ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਹਵਾਲੇ ਕਰਨ ਲਈ ਵਿੰਗ ਕਮਾਂਡਰ ਅਭਿਨੰਦਨ ਨੂੰ ਲਾਹੌਰ ਤੋਂ ਬਾਅਦ
ਤਕਰੀਬਨ ਰਾਤ 9.00 ਵਜੇ ਵਾਹਗਾ ਬਾਰਡਰ ਲਿਆਂਦਾ ਗਿਆ। ਜਿਥੋਂ ਉਸ ਨੂੰ ਰਾਤ 9.20 ਵਜੇ ਭਾਰਤ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਪਾਕਿਸਤਾਨ ਨੇ ਅਭਿਨੰਦਨ ਨੂੰ ਪਹਿਲਾਂ ਸਵੇਰੇ 10.00 ਵਜੇ ਤੇ ਫਿਰ ਸ਼ਾਮ 4.00 ਵਜੇ ਭਾਰਤ ਦੇ ਹਵਾਲੇ ਕਰਨ ਦਾ ਐਲਾਨ ਕੀਤਾ ਸੀ।ਪਰ ਕਾਗਜ਼ੀ ਕਾਰਵਾਈ ਕਰਦਿਆਂ ਉਸ ਨੂੰ ਰਾਤ 9.20 ਵਜੇ ਭਾਰਤ ਦੇ ਹਵਾਲੇ ਕੀਤਾ ਗਿਆ।ਇਸ ਤੋਂ ਪਹਿਲਾਂ ਭਾਰਤ ਵਲੋਂ ਸੁਰੱਖਿਆ ਕਾਰਣਾਂ ਕਰ ਕੇ ਅੱਜ ਅਟਾਰੀ ਵਾਹਗਾ `ਤੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਰੱਦ ਕਰ ਦਿੱਤੀ ਗਈ।
ਮਿਗ ਫਾਈਟਰ ਜਹਾਜ਼ ਦੇ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਨੂੰ ਬੁੱਧਵਾਰ ਲਾਈਨ ਆਫ ਕੰਟਰੋਲ ਤੋਂ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਹਿੱਸੇ ਤੋ ਪਾਕਿਸਤਾਨ ਵਲੋਂ ਗ੍ਰਿਫਤਾਰ ਕਰ ਲ਼ਿਆ ਗਿਆ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media