ਦੀਵਾਨ ਨੂੰ ਸਰਕਾਰ ਵਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਸਮੇਤ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ
ਸਿੰਘ ਮਜੀਠਾ, ਭਾਗ ਸਿੰਘ ਅਣਖੀ ਸਮੇਤ ਆਨਰੇਰੀ ਸਕਤਰ ਸਵਿੰਦਰ ਸਿੰਘ ਕੱਥੂਨੰਗਲ, ਸਵਿੰਦਰ ਸਿੰਘ ਰੁਮਾਲਿਆਂ ਵਾਲਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ ਤੋਂ ਇਲਾਵਾ ਜਿਲਾ ਕਾਂਗਰਸ ਪ੍ਰਧਾਨ ਤੇ ਪਾਰਟੀ ਬੁਲਾਰੇ ਭਗਵੰਤਪਾਲ ਸਿੰਘ ਸੱਚਰ ਅਤੇ ਦੀਪਕਿਰਨ ਸਿੰਘ `ਤੇ ਅਧਾਰਿਤ ਵਫਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਸਰਕਾਰ ਵਲੋਂ ਦੀਵਾਨ ਦੇ ਵੱਕਾਰ ਨੂੰ ਬਹਾਲ ਕਰਨ ਲਈ ਹਰ ਤਰਾਂ ਸਹਿਯੋਗ ਦਿੱਤਾ ਜਾਵੇਗਾ।
ਉਨਾਂ ਕਿਹਾ ਕਿ ਇਸ ਸੰਸਥਾ ਨੇ ਸਿੱਖ ਕੌਮ ਦੀ ਅਗਵਾਈ ਦੇ ਨਾਲ ਨਾਲ ਵਿਦਿਆ ਅਤੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਵੀ ਵੱਡਾ ਰੋਲ ਅਦਾ ਕੀਤਾ ਹੈ।ਉਹਨਾਂ ਦੀਵਾਨ ਦੇ ਆਗੂਆਂ ਨੂੰ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਵੀ ਆਪਣੇ ਵਲੋਂ ਪ੍ਰੋਗਰਾਮ ਉਲੀਕਣ।ਉਹਨਾਂ ਨਵੀਂ ਟੀਮ ਨੂੰ ਇਹ ਵੀ ਕਿਹਾ ਸਿੱਖ ਕੌਮ ਦੀਆਂ ਭਾਵਨਾਵਾਂ ਇਸ ਸੰਸਥਾ ਨਾਲ ਡੂੰਘੀਆਂ ਜੁੜੀਆਂ ਹੋਈਆਂ ਹਨ।ਇਸ ਲਈ ਦ੍ਰਿੜਤਾ ਨਾਲ ਦੀਵਾਨ ਦੇ ਸਿਧਾਂਤ ’ਤੇ ਪਹਿਰਾ ਦੇਣ ਦੀ ਲੋੜ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀ ਟੀਮ ਦੀਵਾਨ ਦੀ ਚੜਦੀ ਕਲਾ ਲਈ ਵਚਨਬੱਧ ਹਨ ਅਤੇ ਵਿਦਿਆ ਦੇ ਨਾਲ ਸਿੱਖੀ ਦੇ ਪ੍ਰਚਾਰ, ਸਿੱਖ ਸਭਿਆਚਾਰ, ਪੰਜਾਬੀ ਭਾਸ਼ਾ ਅਤੇ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਰਹੇਗਾ।ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਵੀ ਹਾਜਰ ਸਨ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media