ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਿਸ਼ਨ ਤੰਦਰੁਸਤ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਨੂੰ ਜਾਰੀ ਰੱਖਦਿਆਂ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਵੱਖ-ਵੱਖ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਖਾਦ ਵਿਕ੍ਰੇਤਾਵਾਂ ਵਲੋਂ ਵੇਚੀ ਜਾ ਰਹੀ ਖਾਦ ਦੀ ਸਟਾਕ ਪੁਜੀਸ਼ਨ ਅਤੇ ਜ਼ਰੂਰੀ ਕਾਗਜ਼ਾਤ ਚੈਕ ਕੀਤੇ ਗਏ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਟੀਮ ਵਿੱਚ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਮਨਜੀਤ ਕੌਰ ਖੇਤੀ ਉਪ ਨਿਰੀਖਕ ਅਤੇ ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ।ਉਨਾਂ ਨੇ ਕਿਸਾਨਾਂ ਕੋਲੋਂ ਖਰੀਦ ਖੇਤੀ ਸਮੱਗਰੀ ਦੇ ਬਿੱਲ ਵੀ ਚੈਕ ਕੀਤੇ ।
ਪਰਮਾਨੰਦ ਵਿਖੇ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਅੰਦਰ ਹਾੜੀ ਦੀ ਮੁਹਿੰਮ ਬਹੁਤ ਹੀ ਸਫਲਤਾ ਪੂਰਵਕ ਚਲ ਰਹੀ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਹੋਈਆਂ ਬੇਮੌਸਮੀ ਬਰਸਾਤਾਂ ਕਾਰਨ ਨੀਵੇਂ ੱ ਵਾਲੇ ਇਲਾਕਿਆਂ ਵਿਚ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਹੋਇਆ ਹੈ, ਜਿਸ ਬਾਰੇ ਮੁੱਢਲੀ ਰਿਪੋਰਟ ਉਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ।ਉਨਾਂ ਕਿਹਾ ਕਿ ਇਸ ਵਕਤ ਯੂਰੀਆ ਅਤੇ ਹੋਰ ਕਿਸੇ ਖਾਦ ਦੀ ਕੋਈ ਘਾਟ ਨਹੀਂ ਹੈ।ਖਾਦ ਕੰਟਰੋਲ ਆਰਡਰ 1985 ਤਹਿਤ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਖੇਤੀ ਸਮੱਗਰੀ ਦਾ ਪੂਰਾ ਰਿਕਾਰਡ ਰੱਖਣਾ ਜ਼ਰੂਰੀ ਹੈ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀ ਸਮੱਗਰੀ ਵੇਚਣ ਸਮੇਂ ਬਿੱਲ ਜ਼ਰੂਰ ਦਿੱਤਾ ਜਾਵੇ।ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀ ਸਮੱਗਰੀ ਖ੍ਰ੍ਰਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media