ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਲਈ ਰਵਾਨਾ ਹੋਈ।ਇਹ ਯਾਤਰਾ ਅੱਤੇਵਾਲੀ, ਕੋਟਲਾ, ਬਜਵਾੜਾ, ਪੀਰ ਜੈਨ, ਇਸਰ ਹੇਲ, ਹਿੰਦੂਪੁਰ, ਬੀਬੀਪੁਰ, ਬਰਾਸ, ਰਾਜਿੰਦਰਗੜ੍ਹ, ਸਾਧੂਗੜ੍ਹ, ਰਾਈ ਮਾਜਰਾ, ਖਰੋੜਾ, ਬਦੋਛੀ ਕਲਾਂ, ਸੰਗਤਪੁਰਾ, ਚਨਾਰਥਲ ਖੁਰਦ, ਚਨਾਰਥਲ ਕਲਾਂ, ਭੱਲ ਮਾਜਰਾ, ਭੁਮਾਰਸੀ, ਬਡਾਲੀ, ਬਰੌਂਗਾ, ਜਲਾਲਪੁਰ, ਕੁੰਭ, ਅਮਲੋਹ ਰੋਡ ਜੱਸੜ ਤੋਂ ਹੁੰਦੀ ਹੋਈ ਰਾਤ ਦੇ ਵਿਸ਼ਰਾਮ ਲਈ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਪੁੁੱਜੇਗੀ।ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।
ਇਸ ਮੌਕੇ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ।
ਸ਼ਬਦ ਗੁਰੂ ਯਾਤਰਾ ਦੀ ਅਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਅਵਤਾਰ ਸਿੰਘ ਰੀਆ ਤੇ ਰਣਧੀਰ ਸਿੰਘ ਚੀਮਾ, ਦੀਦਾਰ ਸਿੰਘ ਭੱਟੀ ਹਲਕਾ ਇੰਚਾਰਜ ਸਰਹੰਦ, ਸ਼੍ਰੋਮਣੀ ਕਮੇਟੀ ਦੇ ਇੰਚਾਰਜ ਯਾਤਰਾ ਬਲਵਿੰਦਰ ਸਿੰਘ ਖੈਰਾਬਾਦ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ, ਰਾਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸੁਰਿੰਦਰ ਸਿੰਘ ਸਮਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media