ਚੰਡੀਗੜ, 2 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਕੈਬਨਿਟ ਵਲੋਂ ਪੁਲਵਾਮਾ ਵਿੱਚ ਸ਼ਹੀਦ ਹੋਏ ਪੰਜਾਬ ਦੇ ਸੀ.ਆਰ.ਪੀ.ਐਫ ਕਾਂਸਟੇਬਲ ਕੁਲਵਿੰਦਰ ਸਿੰਘ
ਦੇ ਪਰਿਵਾਰ ਲਈ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਨੂੰ ਮਨਜੂਰੀ ਦਿੱਤੀ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੁਲਵਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਵੀ ਸ਼ਹੀਦਾਂ ਦੇ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਨੌਕਰੀ ਅਤੇ 12 ਲੱਖ ਦੀ ਰਾਸ਼ੀ ਦਿੱਤੀ ਜਾ ਰਹੀ ਹੈ।
Check Also
ਕਮਿਸ਼ਨਰ ਸ਼ੇਰਗਿਲ ਵੱਲੋਂ ਜਨਗਣਨਾ 2027 ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿਲ ਨੇ …
Punjab Post Daily Online Newspaper & Print Media