ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਦੇ ਪ੍ਰਕਾਸ਼ ਦਿਹਾੜੇ ਦਾ 16ਵਾਂ ਮਹੀਨਾਵਾਰੀ ਅਸੀਸ ਸਮਾਗਮ
ਅਤੇ ਕਲਗੀਧਰ ਦੇ ਲਾਡਲੇ ਤੇ ਅਨੋਖੇ ਅਮਰ ਸ਼ਹੀਦ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਇਲਾਕੇ ਦੀਆਂ ਸਮੂਹ ਸੰਗਤਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼ਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ ਸੁਸਾਇਟੀ ਵਲੋਂ ਕਰਵਾਇਆ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤਾਂ ਵਲੋਂ ਸੰਗਤੀ ਰੂਪ ਵਿੱਚ ਕੀਤੇ ਗਏ।ਇਸ ਸਮਾਗਮ ‘ਚ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਕਥਾ ਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲੇ ਅਤੇ ਬੀਬੀ ਕੌਲਾ ਜੀ ਭਲਾਈ ਕੇਂਦਰ ਅੰਮ੍ਰਿਤਸਰ ਵਾਲੇ ਭਾਈ ਗੁਰਇਕਬਾਲ ਸਿੰਘ ਨੇ ਵਿਸ਼ੇਸ ਤੌਰ ‘ਤੇ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਵਿਖੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ ਅਤੇ ਅੰਮ੍ਰਿਤ ਛੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੱੜ ਲੱਗਣ ਦੀ ਅਪੀਲ ਵੀ ਕੀਤੀ।ਸਟੇਜ਼ ਦੀ ਸੇਵਾ ਭਾਈ ਦਰਸ਼ਨ ਸਿੰਘ ਖਾਲਸਾ ਰਾਗੀ ਵਲੋਂ ਕੀਤੀ ਗਈ ।
Check Also
ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ
ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …
Punjab Post Daily Online Newspaper & Print Media