ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਐਤਵਾਰ ਸ਼ਹਿਰ ਵਿੱਚ
ਕਿਸੇ ਨਾ ਕਿਸੇ ਗੁਰੂ ਨਾਨਕ ਨਾਮ ਲੇਵਾ ਦੇ ਗ੍ਰਹਿ ਵਿਖੇ ਅੰਮ੍ਰਿਤ ਵੇਲੇ 6.00 ਵਜੇ ਤੋਂ ਲੈ ਕੇ 9.00 ਵਜੇ ਤੱਕ ਧਾਰਮਿਕ ਸਮਾਗਮ ਕੀਤੇ ਜਾਂਦੇ ਹਨ।ਜਿਸ ਵਿੱਚ ਨਿਤਨੇਮ ਦੀ ਪੰਜ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਪੂਰਨ ਪਾਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕੀਤੇ ਜਾਂਦੇ ਹਨ।ਇਸ ਵਾਰ ਦੂਰਦਰਸ਼ਨ ਦੇ ਸਮੂਹ ਮੁਲਾਜਮਾਂ ਵਲੋਂ ਆਪਣੀ ਕਲੋਨੀ ਵਿੱਚ ਕਰਵਾਏ ਗਏ।
ਸਮਾਗਮ ਦੀ ਸਮਾਪਤੀ `ਤੇ ਦੂਰਦਰਸ਼ਨ ਦੇ ਡਾਇਰੈਕਟਰ ਸੰਜੀਵ ਕੁਮਾਰ ਗੋਇਲ ਅਤੇ ਅਵਤਾਰ ਸਿੰਘ ਤੁੰਗਵਾਲੀ ਦਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਅਤੇ ਸਮੂਹ ਮੈਂਬਰਾਂ ਅਮਰਜੀਤ ਸਿੰਘ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ, ਹਰਬਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਰਾਕੇਸ਼ ਸਿੰਘ ਖਾਲਸਾ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media