ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਹੋਮਗਾਰਡ ਅਤੇ ਸੂਬੇ ‘ਚ ਕਾਲੇ ਦੌਰ ਦੌਰਾਨ
ਭਰਤੀ ਕੀਤੇ ਐਸ.ਪੀ.ਓਜ (ਸਪੈਸ਼ਲ ਪੁਲਿਸ ਆਫ਼ੀਸਰਜ਼) ਦੀ ਬਾਂਹ ਫੜਣ ਲਈ ਸੂਬਾ ਸਰਕਾਰ ਅੱਗੇ ਅਪੀਲ ਕੀਤੀ ਹੈ।‘ਆਪ ਵੱਲੋਂ ਜਾਰੀ ਬਿਆਨ ਰਾਹੀਂ ‘ਆਪ‘ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਬਰਾਬਰ ਜ਼ਿੰਮੇਵਾਰੀ ਨਾਲ ਡਿਊਟੀਆਂ ਨਿਭਾਉਣ ਵਾਲੇ ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਕਾਲੇ ਦੌਰ ਦੌਰਾਨ 5 ਸਾਲ ਤੋਂ 15 ਸਾਲਾਂ ਤੱਕ ਸੁਰੱਖਿਆ ਡਿਊਟੀਆਂ ਨਿਭਾਉਣ ਵਾਲੇ ਐਸ.ਪੀ.ਓਜ ਨੂੰ ਨੌਕਰੀ ਉਪਰੰਤ ਸੇਵਾ ਲਾਭ ਦੇਣਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ, ਜੋ ਹੁਣ ਆਪਣੇ ਗੁਜ਼ਾਰੇ ਲਈ ਦਿਹਾੜੀਆਂ ਕਰਨ ਨੂੰ ਮਜਬੂਰ ਹਨ ਜਦਕਿ ਹੋਮਗਾਰਡ ਦੇ ਜਵਾਨ ਪੈਨਸ਼ਨ ਅਤੇ ਹੋਰ ਸਰਕਾਰੀ ਲਾਭ ਲੈਣ ਲਈ ਦਹਾਕਿਆਂ ਤੋਂ ਗੁਹਾਰ ਲੱਗਾ ਰਹੇ ਹਨ।ਅੰਤ ਕੁਰਾਲੀ ਟੋਲ ਪਲਾਜੇ ‘ਤੇ ਧਰਨੇ ਦੇਣ ਲਈ ਮਜਬੂਰ ਹਨ।ਦੋਵੇਂ ‘ਆਪ‘ ਵਿਧਾਇਕਾਂ ਨੇ ਕਿਹਾ ਕਿ ਕੈਪਟਨ ਸਰਕਾਰ ਐਸ.ਪੀ.ਓਜ ਨੂੰ ਆਪਣੇ ਚੋਣ ਵਾਅਦੇ ਮੁਤਾਬਿਕ ਬਹਾਲ ਕਰਨ ਅਤੇ ਉਨ੍ਹਾਂ ਸਮੇਤ ਹੋਮਗਾਰਡ ਦੇ ਸੇਵਾ ਮੁਕਤ ਜਵਾਨਾਂ ਲਈ ਪੈਨਸ਼ਨ ਯੋਜਨਾ ਲਾਗੂ ਕਰਨ।ਇਸ ਦੇ ਨਾਲ ਹੀ ਪ੍ਰੋ. ਬਲਜਿੰਦਰ ਕੌਰ ਨੇ ਪੁਲਵਾਮਾ ਹਮਲੇ ‘ਚ ਸ਼ਹੀਦ ਹੋਏ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਪ੍ਰਤੀ ਮਹੀਨਾ 10 ਹਜ਼ਾਰ ਰੁਪਏ ਦੀ ਪੈਨਸ਼ਨ ਨੂੰ ਨਾ ਕਾਫ਼ੀ ਦੱਸਦਿਆਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ਹਰੇਕ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਨਕਦ ਵਿੱਤੀ ਸਹਾਇਤਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ।
ਰੁਪਿੰਦਰ ਕੌਰ ਰੂਬੀ ਨੇ ਕੈਬਨਿਟ ਵਲੋਂ ਐਕਰੀਡੇਟਡ ਪੱਤਰਕਾਰਾਂ ਨੂੰ 12000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਲਗਾਉਣ ਦੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਮੰਗ ਕੀਤੀ ਕਿ ਇਹ ਫ਼ੈਸਲਾ ਸੂਬੇ ਭਰ ਦੇ ਸਰਕਾਰੀ ਮਾਨਤਾ ਪ੍ਰਾਪਤ ਪੱਤਰਕਾਰਾਂ ‘ਤੇ ਲਾਗੂ ਹੋਣਾ ਚਾਹੀਦਾ ਹੈ ਅਤੇ ਇਸ ਪੈਨਸ਼ਨ ‘ਚ ਡੀ.ਏ ਦੀ ਤਰਜ਼ ‘ਤੇ ਇਜ਼ਾਫਾ ਲਾਜ਼ਮੀ ਕਰਨਾ ਚਾਹੀਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media