ਬਠਿੰਡਾ, 3 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 8ਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ
ਗਏ।ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਫੈਂਸੀ ਡਰੈਸ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਆਈਆਂ ਹੋਈਆਂ ਟੀਮਾਂ ਅਤੇ ਟੀਮ ਇੰਚਾਰਜਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਛੁਪੀ ਹੋਈ ਪ੍ਰਤਿਭਾ ਦਾ ਵਿਕਾਸ ਕਰਨਾ ਹੈ।ਇਸ ਤੋਂ ਇਲਾਵਾ ਵਿਦਿਆਰਥੀ ਦੂਸਰੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਅਤੇ ਵਿਚਾਰ ਸਾਂਝੇ ਕਰਨਾ ਸਿੱਖਦੇ ਹਨ।ਜੱਜਾਂ ਦੀ ਭੂਮਿਕਾ ਬੀ.ਐਫ.ਜੀ.ਆਈ ਦੇ ਡਿਪਟੀ ਡਾਇਰੈਕਟਰ (ਕਰੀਅਰ ਗਾਈਡੈਂਸ ਐਂਡ ਕਾਊਂਸਲਿੰਗ) ਬੀ.ਡੀ.ਸ਼ਰਮਾ, ਬਾਬਾ ਫ਼ਰੀਦ ਕਾਲਜ ਦੇ ਮਿਊਜ਼ਿਕ ਵਿਭਾਗ ਤੋਂ ਲੈਕਚਰਾਰ ਮੋਹਿਤ ਗਰਗ ਅਤੇ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਤੋਂ ਟਰੇਨਿੰਗ ਅਫ਼ਸਰ ਮੈਡਮ ਗੁਰਮੀਤ ਧਾਲੀਵਾਲ ਨੇ ਬਾਖੂਬੀ ਨਿਭਾਈ।
ਅੰਤ `ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਵੰਡੇ ਗਏ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐਫ.ਜੀ.ਆਈ) ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media