ਪਠਾਨਕੋਟ, 3 ਮਾਰਚ (ਪੰਜਾਬ ਪੋਸਟ ਬਿਊਰੋ) – ਦੁਨੇਰਾ ਵਿਖੇ ਨਹਿਰੂ ਯੁਵਾ ਕੇਂਦਰ ਖੇਡ ਮੰਤਰਾਲੇ ਭਾਰਤ ਸਰਕਾਰ ਵੱਲੋਂ ਅੱਜ ਨੋਜਵਾਨਾਂ ਲਈ ਸਮੁਦਾਇਕ
ਵਿਕਾਸ ਕੈਂਪ ਲਗਾਇਆ ਗਿਆ। ਕੈਂਪ ਦੋਰਾਨ ਸੰਬੋਧਤ ਕਰਦਿਆਂ ਸੈਮਸਮ ਮਸੀਹ ਜਿਲ੍ਹਾ ਯੁਥ ਕੋਆਰਡੀਨੇਟਰ ਨੇ ਕਿਹਾ ਕਿ ਇਸ ਕੈਂਪ ਦਾ ਉਦੇਸ਼ ਨੋਜਵਾਨਾਂ ਵਿੱਚ ਲੀਡਰਸਿਪ ਦੇ ਗੁਣਾਂ ਦੇ ਨਾਲ-ਨਾਲ ਦੇਸ ਭਗਤੀ ਦਾ ਜਜ਼ਬਾ ਪੈਦਾ ਕਰਨਾ ਹੈ ਤਾਂ ਜੋ ਇੱਕ ਸਿਹਤਮੰਦ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ।ਮੈਡਮ ਹਰਜੀਤ ਕੋਰ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾਂਦੇ ਹਨ, ਉਨਾਂ ਵਿੱਚ ਨੌਜਵਾਨ ਸ਼ਾਮਲ ਹੋਣ । ਕੈਂਪ ਦੋਰਾਨ ਸ੍ਰੀਮਤੀ ਆਸ਼ਾ ਭਗਤ ਨੇ ਨਾਰੀ ਸਕਤੀ ਤੇ ਰੋਸ਼ਨੀ ਪਾਈ।ਇਸ ਮੋਕੇ ਸ੍ਰੀਮਤੀ ਸੁਨੀਤਾ ਸ਼ਰਮਾ, ਧਰਮਪ੍ਰੀਤ ਕੋਰ, ਚੈਨ ਸਿੰਘ ਸਰਪੰਚ, ਰਾਜੇਸ ਸ਼ਰਮਾ ਸਰਪੰਚ, ਪੱਪੂ ਰਾਮ ਸਰਪੰਚ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media